ਪਟਿਆਲਾ ’ਚ ਤਸਕਰਾਂ ਨੇ ਪੁਲਸ ਟੀਮ ’ਤੇ ਚੜ੍ਹਾ ਦਿੱਤੀ ਥਾਰ

Tuesday, Sep 05, 2023 - 08:00 AM (IST)

ਪਟਿਆਲਾ ’ਚ ਤਸਕਰਾਂ ਨੇ ਪੁਲਸ ਟੀਮ ’ਤੇ ਚੜ੍ਹਾ ਦਿੱਤੀ ਥਾਰ

ਪਟਿਆਲਾ (ਕੰਵਲਜੀਤ) : ਪਟਿਆਲਾ ਸੀ. ਆਈ. ਏ. ਸਟਾਫ ਸਮਾਣਾ ਦੀ 4 ਪੁਲਸ ਮੁਲਾਜ਼ਮਾਂ ਦੀ ਟੀਮ ’ਤੇ ਤਸਕਰਾਂ ਨੇ ਗੱਡੀ ਚੜ੍ਹਾ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਜਦੋਂ ਗੁਪਤ ਸੂਚਨਾ ਦੇ ਆਧਾਰ ’ਤੇ ਕਾਲੀ ਥਾਰ ਵਿਚ ਸਵਾਰ ਨਸ਼ਾ ਤਸਕਰਾਂ ਨੂੰ ਫੜਨ ਲਈ ਪੁਲਸ ਪਾਰਟੀ ਗਈ ਤਾ ਉਨ੍ਹਾਂ ਨੇ ਪੁਲਸ ਨੂੰ ਵੇਖ ਪਟਿਆਲਾ ਸਮਾਣਾ ਪਾਤੜਾਂ ਅਨਾਜ ਮੰਡੀ ਬਾਈਪਾਸ ’ਤੇ ਗੱਡੀ ਭਜਾ ਲਈ 50 ਮਿੱਟਰ ਦੀ ਦੂਰੀ ਤੱਕ ਉਹ ਨਸ਼ਾ ਤਸਕਰਾਂ ਨੇ ਗੱਡੀ ਭਜਾਈ ਪਰ ਕੁੱਝ ਦੂਰੀ ’ਤੇ ਜਾ ਕੇ ਨਸ਼ਾ ਤਸਕਰਾਂ ਦੀ ਕਾਲੀ ਥਾਰ ਇਕ ਬਿਜਲੀ ਦੇ ਪਿਲਰ ਨਾਲ ਟਕਰਾਅ ਗਈ, ਜਿਥੇ ਪੁਲਸ ਨੇ ਆਪਣੀ ਗੱਡੀ ਤੋਂ ਹੇਠਾਂ ਉੱਤਰ ਕੇ ਨਸ਼ਾ ਤਸਕਰਾਂ ਦੀ ਕਾਲੀ ਥਾਰ ਨੂੰ ਘੇਰਾ ਪਾ ਲਿਆ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਜਾਰੀ ਕੀਤੀ ਵੱਡੀ ਚਿਤਾਵਨੀ, 8 ਕੁੜੀਆਂ ਦੇ ਫੇਸਬੁੱਕ ਖਾਤੇ ਕੀਤੇ ਗਏ ਜਨਤਕ

ਇਸ ਦੌਰਾਨ ਤਸਕਰਾਂ ਨੇ ਆਪਣੀ ਗੱਡੀ ਨੂੰ ਬੈਕ ਕਰਕੇ ਪੁਲਸ ਮੁਲਾਜ਼ਮਾਂ ਦੇ ਉੱਪਰ ਗੱਡੀ ਚੜ੍ਹਾ ਦਿਤੀ ਜਿਸ ਵਿਚ ਇਕ ਹੈੱਡ ਕਾਂਸਟੇਬਲ ਹੁਸਨਪ੍ਰੀਤ ਸਿੰਘ ਚੀਮਾ ਜ਼ਖਮੀ ਹੋ ਗਿਆ। ਪੁਲਸ ਮੁਲਾਜ਼ਮ ਦੀ ਲੱਤ ਅਤੇ ਬਾਂਹ ਵਿਚ ਫਰੈਕਚਰ ਆਇਆ ਹੈ, ਜਿਸ ਨੂੰ ਸਾਥੀ ਪੁਲਸ ਮੁਲਾਜ਼ਮਾਂ ਵੱਲੋਂ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਜ਼ਖਮੀ ਪੁਲਸ ਮੁਲਾਜ਼ਮ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ। ਫਿਲਹਾਲ ਨਸ਼ਾ ਤਸਕਰ ਭੱਜਣ ’ਚ ਕਾਮਯਾਬ ਰਹੇ ਪਰ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਮਸ਼ਹੂਰ ਪ੍ਰੋਡਿਊਸਰ ਡੀ. ਐੱਕਸ. ਐੱਕਸ. ਐੱਕਸ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News