ਪੁਲਸ ਨੇ ਨਸ਼ਾ ਤਸਕਰੀ ਦੇ ਸ਼ੱਕ ਵਿਚ ਹਿਰਾਸਤ ’ਚ ਲਏ ਪਤੀ-ਪਤਨੀ ਤੇ ਪੁੱਤਰ, ਥਾਣੇ ’ਚ ਮਹਿਲਾ ਦੀ ਮੌਤ

Tuesday, Jul 25, 2023 - 06:26 PM (IST)

ਪੁਲਸ ਨੇ ਨਸ਼ਾ ਤਸਕਰੀ ਦੇ ਸ਼ੱਕ ਵਿਚ ਹਿਰਾਸਤ ’ਚ ਲਏ ਪਤੀ-ਪਤਨੀ ਤੇ ਪੁੱਤਰ, ਥਾਣੇ ’ਚ ਮਹਿਲਾ ਦੀ ਮੌਤ

ਮੋਗਾ (ਕਸ਼ਿਸ਼) : ਪੁਲਸ ਨੇ ਗੱਡੀ ਵਿਚ ਸਵਾਰ ਹੋ ਕੇ ਪਿੰਡ ਕਾਲੀਆਂਵਾਲਾ ਤੋਂ ਰਿਸ਼ਤੇਦਾਰ ਨਾਲ ਮਿਲਣ ਪੁੱਤਰ ਨਾਲ ਦੌਧਰ ਜਾ ਰਹੇ ਜੋੜੇ ਨੂੰ ਨਸ਼ਾ ਤਸਕਰੀ ਦੇ ਸ਼ੱਕ ਵਿਚ ਹਿਰਾਸਤ ਵਿਚ ਲੈ ਲਿਆ ਅਤੇ ਥਾਣੇ ਲੈ ਗਈ। ਪਰਿਵਾਰ ਦਾ ਦੋਸ਼ ਹੈ ਕਿ ਥਾਣੇ ਵਿਚ ਤਿੰਨਾਂ ਨਾਲ ਪੁਲਸ ਵਲੋਂ ਕੁੱਟਮਾਰ ਕੀਤੀ ਗਈ ਅਤੇ ਨਵਪ੍ਰੀਤ ਕੌਰ (32) ਦੀ ਮੌਤ ਹੋ ਗਈ। ਚਾਚਾ ਕੁਲਬੀਰ ਸਿੰਘ ਦਾ ਦੋਸ਼ ਹੈ ਕਿ ਪੁਲਸ ਨੇ 2 ਘੰਟੇ ਤਕ ਲਾਸ਼ ਨੂੰ ਥਾਣੇ ਵਿਚ ਰੱਖਣ ਤੋਂ ਬਾਅਦ ਉਸ ਦੇ ਭਰਾ ਅਤੇ ਬੇਟੇ ਸਹਿਜਦੀਪ ਨੂੰ ਲਾਸ਼ ਸੌਂਪ ਕੇ ਛੱਡ ਦਿੱਤਾ। 

ਇਹ ਵੀ ਪੜ੍ਹੋ : ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦੇ ਭਾਰੀ ਮੀਂਹ

ਪਰਿਵਾਰ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤਕ ਮੁਲਜ਼ਮ ਪੁਲਸ ਵਾਲਿਆਂ ’ਤੇ ਕੇਸ ਦਰਜ ਨਹੀਂ ਹੋਵੇਗਾ, ਉਦੋਂ ਤਕ ਨਾ ਤਾਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਪਿੰਡ ਕਾਲੀਆਂ ਵਾਲਾ ਦੇ ਕੁਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ, ਉਸ ਦੀ ਪਤਨੀ ਨਵਪ੍ਰੀਤ ਕੌਰ ਅਤੇ ਪੁੱਤਰ ਸਹਿਜਦੀਪ ਸਿੰਘ ਦੌਧਰ ਜਾ ਰਹੇ ਸਨ। ਪਿੰਡ ਦੌਧਰ ਕੋਲ ਥਾਣਾ ਬੱਧਨੀ ਕਲਾਂ ਪੁਲਸ ਨੇ ਨਸ਼ਾ ਤਸਕਰੀ ਦੇ ਸ਼ੱਕ ਵਿਚ ਗੱਡੀ ਨੂੰ ਰੋਕ ਲਿਆ ਅਤੇ ਤਿੰਨਾਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਲੈ ਗਈ। ਜਿੱਥੇ ਭਰਾ ਕੁਲਦੀਪ ਸਿੰਘ ਅਤੇ ਭਾਬੀ ਨਵਪ੍ਰੀਤ ਕੌਰ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਭਾਬੀ ਨਵਪ੍ਰੀਤ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : 15 ਸਾਲ ਬਾਅਦ ਅਮਰੀਕਾ ਤੋਂ ਪਰਤੀ ਮਹਿਲਾ ਦੀ ਕੀਤੀ ਕੁੱਟਮਾਰ, ਪਾੜ ਦਿੱਤੇ ਕੱਪੜੇ

ਕੀ ਕਹਿਣਾ ਏ. ਐੱਸ.ਆਈ. ਦਾ

ਇਸ ਸੰਬੰਧੀ ਥਾਣਾ ਬਧਨੀ ਕਲਾ ਦੇ ਏ. ਐੱਸ.ਆਈ. ਪ੍ਰੀਤਮ ਸਿੰਘ ਦਾ ਕਹਿਣਾ ਹੈ ਕਿ ਦੂਜੇ ਮਾਮਲੇ ਵਿਚ ਐੱਫ. ਆਈ. ਆਰ. ਕਰਨ ਵਿਚ ਰੁੱਝੇ ਹੋਏ ਸਨ। ਘਟਨਾ ਸੰਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਮਾਮਲੇ ਨੂੰ ਲੈ ਕੇ ਜਦੋਂ ਐੱਸ. ਐੱਸ.ਪੀ. ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਤਕ ਘਟਨਾਕ੍ਰਮ ਦਾ ਖੁਲਾਸਾ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਇੱਕੋ ਦਿਨ ’ਚ ਤਿੰਨ ਲੋਕਾਂ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕਾਂ ’ਚ 17 ਸਾਲਾ ਕੁੜੀ, ਮੁੰਡਾ ਤੇ ਏ. ਐੱਸ. ਆਈ. ਸ਼ਾਮਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News