ਕੈਨੇਡਾ ''ਚ 21 ਸਾਲਾ ਨੌਜਵਾਨ ਨਾਲ ਵਰਤਿਆ ਭਾਣਾ, ਦਿਮਾਗ ਦੀ ਨਸ ਫਟਨ ਕਾਰਨ ਹੋਈ ਮੌਤ

Monday, Mar 24, 2025 - 05:32 AM (IST)

ਕੈਨੇਡਾ ''ਚ 21 ਸਾਲਾ ਨੌਜਵਾਨ ਨਾਲ ਵਰਤਿਆ ਭਾਣਾ, ਦਿਮਾਗ ਦੀ ਨਸ ਫਟਨ ਕਾਰਨ ਹੋਈ ਮੌਤ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ) : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਦੇ ਸਾਬਕਾ ਸੈਨਿਕ ਦੇ ਲੜਕੇ ਦੀ ਦਿਮਾਗ ਦੀ ਨਸ ਫਟਨ ਕਾਰਨ ਕੈਨੇਡਾ ਵਿਚ ਮੌਤ ਹੋ ਗਈ। 21 ਸਾਲਾ ਮ੍ਰਿਤਕ ਹਰਮਨਪ੍ਰੀਤ ਸਿੰਘ 2 ਸਾਲ ਪਹਿਲਾਂ ਕੈਨੇਡਾ ਸਟਡੀ ਵੀਜੇ 'ਤੇ ਗਿਆ ਸੀ ਤੇ ਉਸ ਦੀ ਮੌਤ ਹੋ ਜਾਣ ਨਾਲ ਪਿੰਡ 'ਚ ਗਮਗੀਨ ਮਾਹੌਲ ਬਣ ਗਿਆ।

ਖੁਸ਼ੀਆਂ ਨੂੰ ਲੱਗਿਆ ਗ੍ਰਹਿਣ! ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

ਜ਼ਿਕਰਯੋਗ ਹੈ ਕਿ ਮ੍ਰਿਤਕ ਹਰਮਨਪ੍ਰੀਤ ਸਿੰਘ ਦੀ ਭੈਣ ਦੀ ਵੀ ਪਹਿਲਾਂ ਕੋਰੋਨਾ ਕਾਲ ਦੇ 'ਚ ਮੌਤ ਹੋ ਗਈ ਸੀ ਤੇ ਹੁਣ ਹਰਮਨ ਪ੍ਰੀਤ ਸਿੰਘ ਦੀ ਮੌਤ ਹੋ ਜਾਣ ਨਾਲ ਪਰਿਵਾਰ 'ਤੇ ਦੁੱਖਾਂ ਦਾ ਕਹਿਰ ਟੁੱਟ ਪਿਆ ਹੈ। ਪਰਿਵਾਰ ਨੇ ਕੈਨੇਡਾ ਤੋਂ ਹਰਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਬੱਚੇ ਦੀ ਮ੍ਰਿਤਕ ਦੇ ਲਿਆਉਣ 'ਚ ਮਦਦ ਕੀਤੀ ਜਾਵੇ।

ਕੈਨੇਡਾ 'ਚ 28 ਅਪ੍ਰੈਲ ਨੂੰ ਹੋਣਗੇ Election! PM ਕਾਰਨੀ ਨੇ ਕਰ'ਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News