ਸੁਲਤਾਨਪੁਰ ਲੋਧੀ 'ਚ ਨਸ਼ੇ ਦੀ ਓਵਰਡੋਜ਼ ਨਾਲ 19 ਸਾਲਾ ਨੌਜਵਾਨ ਦੀ ਮੌਤ, ਪਿੰਡ ਗਾਜ਼ੀਪੁਰ 'ਚ ਛਾਇਆ ਮਾਤਮ
Friday, Oct 23, 2026 - 03:13 AM (IST)
ਸੁਲਤਾਨਪੁਰ ਲੋਧੀ (ਸੋਢੀ, ਧੀਰ) : ਪਿੰਡ ਗਾਜ਼ੀਪੁਰ ’ਚ 19-20 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਜਗਤਾਰ ਸਿੰਘ ਪੁੱਤਰ ਪਿਆਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਸੀ। ਘਟਨਾ ਵਾਲੇ ਦਿਨ ਉਨ੍ਹਾਂ ਦਾ ਪੁੱਤਰ ਪਿੰਡ ਤੋਤੀ ਮਨਿਆਲਾ ਵੱਲ ਗਿਆ ਹੋਇਆ ਸੀ। ਇਸ ਦੌਰਾਨ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦਾ ਪੁੱਤਰ ਉੱਥੇ ਕਿਸੇ ਦੇ ਪਾਣੀ ਦੇ ਚਲੇ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ।
ਇਹ ਵੀ ਪੜ੍ਹੋ : ਛੱਤੀਸਗੜ੍ਹ 'ਚ ਵੱਡਾ ਸੜਕ ਹਾਦਸਾ! ਦਰੱਖਤ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਬੱਸ, 6 ਲੋਕਾਂ ਨੇ ਤੋੜਿਆ ਦਮ
ਪਿਤਾ ਅਨੁਸਾਰ ਸੂਚਨਾ ਮਿਲਣ ਤੋਂ ਬਾਅਦ ਉਹ ਤੁਰੰਤ ਆਪਣੇ ਪੁੱਤਰ ਨੂੰ ਉੱਥੋਂ ਚੁੱਕ ਕੇ ਲੈ ਆਏ। ਉਸ ਸਮੇਂ ਨੌਜਵਾਨ ਦੇ ਸਾਹ ਬਹੁਤ ਮੁਸ਼ਕਲ ਨਾਲ ਚੱਲ ਰਹੇ ਸਨ ਪਰ ਬਾਅਦ ਵਿਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦਾ ਦੋਸ਼ ਹੈ ਕਿ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਚਲੀ ਗਈ। ਦੂਜੇ ਪਾਸੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਨੇ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਵੇਚਣ ਵਾਲੇ ਕਿਸੇ ਕੀਮਤ ’ਤੇ ਬਖਸ਼ੇ ਨਹੀਂ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
