ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
Wednesday, Sep 02, 2026 - 12:50 PM (IST)
ਨੰਗਲ (ਸੈਣੀ)- ਨੰਗਲ 'ਚ ਡਬਲਸੀ ਬਲਾਕ ਨੇੜੇ ਕਿਸਾਨ ਮੰਡੀ ਰੋਡ ’ਤੇ ਬਣੀ ਮਾਰਕੀਟ 'ਚ ਕਥਿਤ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਦੋ ਸਕੇ ਭਰਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜੇ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨ ਮੰਡੀ ਵਿਚ ਸਾਰੀਆਂ ਦੁਕਾਨਾਂ ਲੋਹੇ ਦੀਆਂ ਟੀਨਾਂ ਨਾਲ ਬਣੀਆਂ ਹੋਈਆਂ ਹਨ।
ਦੱਸਿਆ ਗਿਆ ਕਿ ਇਕ ਦੁਕਾਨ ਦੀ ਛੱਤ ਟਪਕਣ ਕਾਰਨ ਦੀਪਕ ਕੁਮਾਰ ਉਰਫ਼ ਦੀਪੂ ਅਤੇ ਰਾਜਨ ਛੱਤ ਦੀ ਕਥਿਤ ਮੁਰੰਮਤ ਕਰਨ ਲਈ ਉੱਪਰ ਚੜ੍ਹੇ ਸਨ। ਇਸ ਦੌਰਾਨ ਉੱਥੋਂ ਲੰਘ ਰਹੀਆਂ ਕਥਿਤ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਦੀਪਕ ਅਤੇ ਰਾਜਨ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ

ਇਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਮਗਰੋਂ ਦੋਵਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦੇ ਨੰਗਲ ਥਾਣੇ ਦੇ ਏ. ਐੱਸ. ਆਈ. ਬਲਰਾਮ ਨੇ ਦੱਸਿਆ ਕਿ ਕਿਸਾਨ ਮੰਡੀ ਵਿਚ ਵਾਪਰੀ ਘਟਨਾ ਵਿਚ ਦੀਪਕ ਉਰਫ਼ ਦੀਪੂ ਅਤੇ ਰਾਜਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਪੀ. ਜੀ. ਆਈ. ਰੈਫਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਰਾਜਨ ਦੀ ਮੌਤ ਹੋ ਗਈ, ਜਦਕਿ ਦੀਪਕ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੀਪਕ ਅਤੇ ਰਾਜਨ ਪੁੱਤਰ ਅਖਿਲੇਸ਼, ਵਾਸੀ ਰੇਲਵੇ ਰੋਡ, ਦੋਵੇਂ ਸਕੇ ਭਰਾ ਸਨ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਰਾਜਨ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
