ਗੜਦੀਵਾਲਾ ''ਚ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਫ਼ੌਜੀ ਸਣੇ ਦੋ ਵਿਅਕਤੀਆਂ ਦੀ ਮੌਤ

Wednesday, Feb 09, 2022 - 12:37 PM (IST)

ਗੜਦੀਵਾਲਾ ''ਚ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਫ਼ੌਜੀ ਸਣੇ ਦੋ ਵਿਅਕਤੀਆਂ ਦੀ ਮੌਤ

ਗੜਦੀਵਾਲਾ (ਵਰਿੰਦਰ ਪੰਡਿਤ)- ਕਾਰ ਦੀ ਲਪੇਟ ਵਿੱਚ ਆਉਣ ਕਰਕੇ ਦੇਰ ਰਾਤ ਬੁਲੇਟ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦਸੂਹਾ ਹੁਸ਼ਿਆਰਪੁਰ ਰੋਡ 'ਤੇ ਪਿੰਡ ਮਾਛੀਆਂ ਮੋੜ ਨਜ਼ਦੀਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ  ਕੋਟਲੀ ਭੁੰਗਾ ਵਾਸੀ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਵਿੱਚ ਇਕ ਫ਼ੌਜੀ ਹੈ। ਦੋਵੇਂ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।

PunjabKesari

ਹਾਦਸੇ ਵਿੱਚ ਕਾਰ ਸਵਾਰ ਵੀ ਜ਼ਖ਼ਮੀ ਹੋਏ ਹਨ। ਹਾਦਸਾ ਕਿਨ੍ਹਾਂ ਹਲਾਤਾਂ ਵਿੱਚ ਹੋਇਆ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਟੀਮ ਨੇ ਬਾਬਾ ਦੀਪ ਸਿੰਘ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਦੀ ਮਦਦ ਨਾਲ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦਸੂਹਾ ਪਹੁੰਚਾਇਆ ਹੈ।

ਇਹ ਵੀ ਪੜ੍ਹੋ: ਕੈਪਟਨ ਦਾ ਵੱਡਾ ਬਿਆਨ, ‘ਪਿੱਠ 'ਚ ਛੁਰਾ ਮਾਰਨ ਵਾਲਿਆਂ ਬਾਰੇ ਇਹ ਲੜਾਈ ਜਿੱਤਣ ਤੋਂ ਬਾਅਦ ਗੱਲ ਕਰਾਂਗਾ’

PunjabKesari

PunjabKesari

ਇਹ ਵੀ ਪੜ੍ਹੋ:  ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਦਾ ਦਾਅਵਾ, ਸੂਬੇ ’ਚ ਬਣੇਗੀ ਭਾਜਪਾ ਦੀ ਸਰਕਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News