ਜਲੰਧਰ ''ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
Monday, Apr 06, 2026 - 12:56 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਬਸਤੀ ਸ਼ੇਖ ਦੇ ਨਾਲ ਲੱਗਦੇ ਉਜਾਲਾ ਨਗਰ 'ਚ ਇਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਛੱਤ ਤੋਂ ਡਿੱਗਣ ਕਾਰਨ ਇਕ 30 ਸਾਲਾ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਚੰਦਨ ਵਜੋਂ ਹੋਈ ਹੈ, ਜੋਕਿ ਪਿਛਲੇ ਕਈ ਸਾਲਾਂ ਤੋਂ ਜਲੰਧਰ ਵਿੱਚ ਰਹਿ ਕੇ ਇਕ ਫੈਕਟਰੀ 'ਚ ਕੰਮ ਕਰਦਾ ਸੀ।
ਜਾਣਕਾਰੀ ਮੁਤਾਬਕ ਚੰਦਨ ਬੀਤੀ ਰਾਤ ਕਰੀਬ 7 ਵਜੇ ਆਪਣੇ ਪਿੰਡ ਤੋਂ ਵਾਪਸ ਆਇਆ ਸੀ। ਰਾਤ ਦਾ ਖਾਣਾ ਖਾਣ ਤੋਂ ਬਾਅਦ ਜਦੋਂ ਉਹ ਛੱਤ 'ਤੇ ਟਹਿਲ ਰਿਹਾ ਸੀ ਤਾਂ ਅਚਾਨਕ ਉਹ ਸੰਤੁਲਨ ਵਿਗੜਨ ਕਾਰਨ ਸਿਰ ਦੇ ਭਾਰ ਹੇਠਾਂ ਜ਼ਮੀਨ 'ਤੇ ਜਾ ਡਿੱਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਹ ਖ਼ੂਨ ਨਾਲ ਲਥਪਥ ਹੋ ਗਿਆ। ਆਸ-ਪਾਸ ਦੇ ਲੋਕਾਂ ਅਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ, 5ਵਾਂ ਮੰਜੇ 'ਤੇ, ਰੋਂਦੀ-ਕਰਲਾਉਂਦੀ ਮਾਂ ਪਾ ਰਹੀਆਂ ਦੁਹਾਈਆਂ...
ਥਾਣਾ ਨੰਬਰ ਪੰਜ ਦੇ ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਮ੍ਰਿਤਕ ਦੇ ਵੱਡੇ ਭਰਾ ਸੁਧੀਰ ਨੇ ਦੱਸਿਆ ਕਿ ਇਸ ਹਾਦਸੇ ਨਾਲ ਪਰਿਵਾਰ ਗਹਿਰੇ ਸਦਮੇ 'ਚ ਹੈ।
ਇਹ ਵੀ ਪੜ੍ਹੋ: ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ, ਕੀਤਾ ਅਜਿਹਾ ਕਾਰਾ ਕਿ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
