ਦਰਦਨਾਕ ਹਾਦਸਾ! ਲੋਹੰਡ ਖੱਡ ’ਚ ਨਹਾਉਂਦੇ ਸਮੇਂ ਨੌਜਵਾਨ ਰੁੜਿਆ
Wednesday, Jun 17, 2026 - 07:43 PM (IST)
ਰੂਪਨਗਰ/ਕੀਰਤਪੁਰ ਸਾਹਿਬ (ਵਿਜੇ ਸ਼ਰਮਾ)- ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪਿੰਡ ਕਲਿਆਣਪੁਰ ਵਾਰਡ ਨੰਬਰ ਪੰਜ ਵਿਚ ਪੈਂਦੀ ਲੋਹੰਡ ਖੱਡ ਵਿਚ ਨਹਾਉਂਦੇ ਸਮੇਂ ਇਕ ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ ਗਿਆ ਜਦਕਿ ਉਸ ਦੇ ਦੋ ਸਾਥੀਆਂ ਅਤੇ ਇਕ ਲੜਕੀ ਨੂੰ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਸਮੇਂ ਸਿਰ ਪਾਣੀ ਵਿਚੋਂ ਬਾਹਰ ਕੱਢ ਕੇ ਬਚਾ ਲਿਆ ਗਿਆ ਹੈ।
ਲੋਹੰਡ ਖੱਡ ਵਿਚ ਰੁੜੇ ਨੌਜਵਾਨ ਦੀ ਪਛਾਣ ਜਸ਼ਨਪ੍ਰੀਤ ਸਿੰਘ (23) ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਅਸੰਧ, ਕਰਨਾਲ ਹਰਿਆਣਾ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਜਸ਼ਨਪ੍ਰੀਤ ਸਿੰਘ ਦੇ ਭਰਾ ਮੰਨਤਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਅਸੰਧ ਕਰਨਾਲ ਹਰਿਆਣਾ ਦੇ ਰਹਿਣ ਵਾਲੇ ਹਨ ਪਰ ਇਸ ਸਮੇਂ ਚੰਡੀਗੜ੍ਹ ਵਿਖੇ ਰਹਿੰਦੇ ਹਨ। ਉਹ ਆਪਣੇ ਭਰਾ ਜਸ਼ਨਪ੍ਰੀਤ ਸਿੰਘ, ਉਸ ਦੀ ਮੰਗੇਤਰ, ਇਕ ਹੋਰ ਦੋਸਤ ਅਤੇ ਉਸ ਦੇ ਭਰਾ ਦੀ ਮੰਗੇਤਰ ਦੀ ਰਿਸ਼ਤੇਦਾਰ ਲੜਕੀ ਸਮੇਤ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ਉੱਪਰ ਮੱਥਾ ਟੇਕ ਕੇ ਵਾਪਸ ਚੰਡੀਗੜ੍ਹ ਨੂੰ ਜਾ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert
ਉਹ ਰਸਤੇ ਵਿਚ ਕੀਰਤਪੁਰ ਸਾਹਿਬ ਲੋਹੰਡ ਖੱਡ ਵਿਖੇ ਰੁਕ ਕੇ ਨਹਾਉਣ ਲੱਗ ਪਏ। ਇਸ ਦੌਰਾਨ ਅਚਾਨਕ ਪਾਣੀ ਦੇ ਤੇਜ਼ ਵਹਾਅ ਵਿਚ ਉਸ ਸਮੇਤ ਉਸ ਦਾ ਭਰਾ, ਉਸ ਦੀ ਮੰਗੇਤਰ ਅਤੇ ਇਕ ਹੋਰ ਦੋਸਤ ਫਸ ਗਏ ਅਤੇ ਰੁੜਨ ਲੱਗ ਪਏ। ਮੌਕੇ ’ਤੇ ਮੌਜੂਦ ਸਥਾਨਕ ਲੋਕਾਂ ਨੇ ਤੁਰੰਤ ਹਿੰਮਤ ਵਿਖਾਉਂਦਿਆਂ ਸਾਨੂੰ ਤਿੰਨਾਂ ਨੂੰ ਬਾਹਰ ਕੱਢ ਲਿਆ ਜਦਕਿ ਉਸ ਦਾ ਭਰਾ ਜਸ਼ਨਪ੍ਰੀਤ ਸਿੰਘ ਤੇਜ ਪਾਣੀ ਵਿਚ ਅੱਗੇ ਨੂੰ ਰੁੜ ਗਿਆ।

ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਮੌਕੇ 'ਤੇ ਮੌਜੂਦ ਰੁੜੇ ਨੌਜਵਾਨ ਦੇ ਭਰਾ ਅਤੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਕੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਪੁੱਜੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋਹੰਡ ਖੱਡ ਵਿਚ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦਾ ਪਾਣੀ ਆਉਂਦਾ ਹੈ, ਜੋ ਅੱਗੇ ਸਤਲੁਜ ਦਰਿਆ ਨੂੰ ਜਾਂਦਾ ਹੈ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
ਇਸ ਸਮੇਂ ਲੋਹੰਡ ਖੱਡ ਵਿਚ ਬਹੁਤ ਜ਼ਿਆਦਾ ਪਾਣੀ ਆ ਰਿਹਾ। ਬਾਹਰ ਦੇ ਲੋਕ ਇੱਥੇ ਆ ਕੇ ਨਹਾਉਣ ਲੱਗ ਜਾਂਦੇ ਹਨ ਜਿਨ੍ਹਾਂ ਨੂੰ ਇਸ ਦੀ ਡੂੰਘਾਈ ਅਤੇ ਪਾਣੀ ਦੀ ਰਫ਼ਤਾਰ ਬਾਰੇ ਕੋਈ ਜਾਣਕਾਰੀ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਇੱਥੇ ਲੁਧਿਆਣੇ ਵਿਖੇ ਤਾਇਨਾਤ ਪੰਜਾਬ ਪੁਲਸ ਦਾ ਇਕ ਏ. ਐੱਸ. ਆਈ. ਪਾਣੀ ਵਿਚ ਰੁੜ ਚੁੱਕਿਆ ਹੈ। ਉਸ ਤੋਂ ਪਹਿਲਾਂ ਵੀ ਇਕ ਹੋਰ ਨੌਜਵਾਨ ਪਾਣੀ ਵਿਚ ਰੁੜ ਗਿਆ ਸੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ ਸੀ। ਲੋਹੰਡ ਖੱਡ ਵਿਚ ਲਗਾਤਾਰ ਹਾਦਸੇ ਵੱਧ ਰਹੇ ਹਨ, ਜਿਸ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਢੁੱਕਵੇਂ ਉਪਾਅ ਕਰਨੇ ਚਾਹੀਦੇ ਹਨ ਤਾਂ ਜੋ ਨਹਾਉਣ ਵਾਲੇ ਲੋਕਾਂ ਦੀ ਜਾਨ ਬਚਾਈ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
