ਮਜੀਠਾ ''ਚ ਦਰਦਨਾਕ ਹਾਦਸਾ: ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨਾਨੀ-ਦੋਹਤੇ ਦੀ ਮੌਕੇ ''ਤੇ ਹੀ ਮੌਤ

Thursday, Oct 08, 2026 - 07:12 AM (IST)

ਮਜੀਠਾ ''ਚ ਦਰਦਨਾਕ ਹਾਦਸਾ: ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨਾਨੀ-ਦੋਹਤੇ ਦੀ ਮੌਕੇ ''ਤੇ ਹੀ ਮੌਤ

ਮਜੀਠਾ (ਸਰਬਜੀਤ) : ਕਸਬਾ ਮਜੀਠਾ ਨੇੜੇ ਸੋਹੀਆਂ ਰੋਡ ’ਤੇ ਅੱਜ ਵਾਪਰੇ ਇਕ ਸੜਕ ਹਾਦਸੇ ਦੌਰਾਨ ਸਕੂਲ ਵੈਨ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਤੇ ਬਜ਼ੁਰਗ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਹਿਕਪ੍ਰੀਤ ਸਿੰਘ ਪੁੱਤਰ ਅੰਮ੍ਰਿਤਪਾਲ ਸਿੰਘ ਆਪਣੀ ਨਾਨੀ ਕਸ਼ਮੀਰ ਕੌਰ ਪਤਨੀ ਗੁਰਨਾਮ ਸਿੰਘ (ਦੋਵੇਂ ਵਾਸੀ ਪਿੰਡ ਕੋਟ ਕਰਮਚੰਦ, ਜ਼ਿਲਾ ਗੁਰਦਾਸਪੁਰ) ਆਪਣੇ ਮੋਟਰਸਾਈਕਲ ’ਤੇ ਪਿੰਡ ਰਾਮਪੁਰਾ, ਜ਼ਿਲਾ ਅੰਮ੍ਰਿਤਸਰ ਤੋਂ ਆਪਣੇ ਨਾਨਕੇ ਪਿੰਡ ਕੋਟ ਕਰਮਚੰਦ ਵੱਲ ਜਾ ਰਿਹਾ ਸੀ। ਜਦੋਂ ਉਹ ਸੋਹੀਆਂ ਰੋਡ ’ਤੇ ਮਜੀਠਾ ਨੇੜੇ ਪਹੁੰਚੇ ਤਾਂ ਇਕ ਸਕੂਲੀ ਵੈਨ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਮਹਿਕਪ੍ਰੀਤ ਸਿੰਘ ਅਤੇ ਉਸ ਦੀ ਨਾਨੀ ਕਸ਼ਮੀਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ: ਹੋਟਲ ਦੇ ਕਮਰੇ 'ਚੋਂ ਮਿਲੀ ਬੰਦੇ ਦੀ ਲਾਸ਼! ਗੁਆਂਢਣ ਨਾਲ...

ਇਸ ਸਬੰਧੀ ਥਾਣਾ ਮਜੀਠਾ ਦੇ ਐੱਸ. ਐੱਚ. ਓ. ਕਰਮਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਕੂਲੀ ਵੈਨ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News