Punjab 'ਚ ਦਰਦਨਾਕ ਹਾਦਸਾ! ਫਤਹਿਗੜ੍ਹ ਨੇੜੇ ਤੇਜ਼ ਰਫਤਾਰ ਵਾਹਨ ਨੇ ਮਾਰੀ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ
Wednesday, Nov 12, 2025 - 09:47 PM (IST)
ਫਤਹਿਗੜ੍ਹ ਸਾਹਿਬ (ਜਗਦੇਵ) : ਸਰਹਿੰਦ ਨੈਸ਼ਨਲ ਹਾਈਵੇ 'ਤੇ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨ ਮੋਟਰਸਾਈਕਲ 'ਤੇ ਜਾ ਰਹੇ ਸਨ, ਜਿਨ੍ਹਾਂ ਨੂੰ ਕਿਸੇ ਨੂੰ ਅਣਪਛਾਤੇ ਵਾਹਨ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ ਅਤੇ ਟੱਕਰ ਮਾਰਨ ਵਾਲਾ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਉਧਰ ਸਰਹੰਦ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸੜਕੀ ਹਾਦਸੇ 'ਚ ਮਾਰੇ ਗਏ ਦੋਵੇਂ ਨੌਜਵਾਨਾਂ ਦੀ ਪਹਿਚਾਨ ਨਹੀਂ ਹੋ ਸਕੀ ਜਿਸ ਕਾਰਨ ਨੌਜਵਾਨਾਂ ਦੀ ਡੈੱਡ ਬੋਡੀ ਸਿਵਲ ਹਸਪਤਾਲ ਫਤਹਿਗੜ ਸਾਹਿਬ ਦੀ ਮੋਰਚੇ ਦੀ ਵਿੱਚ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਪੁਲਸ ਥਾਣੇ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਇੱਕ ਸੜਕ ਹਾਦਸਾ ਵਾਪਰਿਆ ਹੈ। ਜਦੋਂ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਮੋਟਰਸਾਈਕਲ 'ਤੇ ਸਨ ਜਿਨ੍ਹਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ ਤੇ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ 'ਚ ਪਤਾ ਲੱਗਿਆ ਹੈ ਕਿ ਕੋਈ ਅਣਪਛਾਤਾ ਵਾਹਨ ਉਨ੍ਹਾਂ ਨੂੰ ਟੱਕਰ ਮਾਰ ਗਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਨੇਂ ਨੌਜਵਾਨਾਂ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦੀ ਮੋਰਚਰੀ 'ਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
