ਪੰਜਾਬ ''ਚ ਹੋਇਆ ਬੇਹੱਦ ਦਰਦਨਾਕ ਹਾਦਸਾ ; ਪਿਓ-ਧੀ ਇਕੱਠੇ ਦੁਨੀਆ ਨੂੰ ਕਹਿ ਗਏ ਅਲਵਿਦਾ

Friday, Sep 27, 2024 - 08:28 PM (IST)

ਮਾਲੇਰਕੋਟਲਾ (ਪ੍ਰਕਾਸ਼ ਸ਼ਰਮਾ)- ਮਾਲੇਰਕੋਟਲਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਜਾਤੀਵਾਲ ਦੇ ਰਹਿਣ ਵਾਲੇ ਇਕ ਵਿਅਕਤੀ ਸ਼ੌਕਤ ਅਲੀ ਤੇ ਉਨ੍ਹਾਂ ਦੀ ਧੀ ਸਾਨੀਆ ਦੀ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। 

PunjabKesari

ਜਾਣਕਾਰੀ ਮੁਤਾਬਕ ਸ਼ੌਕਤ ਅਲੀ, ਉਨ੍ਹਾਂ ਦੀ ਭਰਜਾਈ ਤੇ ਸਾਨੀਆ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਇਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਉਸੇ ਟਰੱਕ ਦੇ ਹੇਠਾਂ ਆ ਗਏ।

PunjabKesari

ਇਸ ਦੌਰਾਨ ਸ਼ੌਕਤ ਅਲੀ ਤੇ ਉਨ੍ਹਾਂ ਦੀ ਮਾਸੂਮ ਬੇਟੀ ਸਾਨੀਆ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਭਰਜਾਈ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਹੈ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐੱਮ.ਸੀ. 'ਚ ਭਰਤੀ ਕਰਵਾਇਆ ਗਿਆ ਹੈ। 

PunjabKesari

ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਕਿਸੇ ਦਾ ਦਿਲ ਇਸ ਹਾਦਸੇ ਕਾਰਨ ਝੰਜੋੜਿਆ ਗਿਆ ਹੈ। 

ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News