ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ

Monday, Sep 14, 2026 - 05:27 AM (IST)

ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ

ਭੋਗਪੁਰ (ਸੂਰੀ) : ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ’ਤੇ ਸਥਿਤ ਭੋਗਪੁਰ ਸ਼ਹਿਰ ’ਚ ਬੀਤੀ ਰਾਤ ਨੂੰ ਵਾਪਰੇ ਇਕ ਸੜਕ ਹਾਦਸੇ ਵਿਚ ਮਾਤਾ ਵੈਸ਼ਨੋ ਦੇਵੀ ਤੋਂ ਦਰਸ਼ਨ ਕਰ ਕੇ ਪਰਤ ਰਹੇ ਟਰੈਕਟਰ-ਟਰਾਲੀ ’ਤੇ ਸਵਾਰ 4 ਲੋਕਾਂ ਵਿਚੋਂ 2 ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮਨੀਪਾਲ ਸਿੰਘ ਵਾਸੀ ਸੁਲਤਾਨਪੁਰ ਸਹਾਰਨਪੁਰ, ਬ੍ਰਿਜਮੋਹਨ ਪੁੱਤਰ ਰਾਮ ਕਲਾ ਸ਼ਰਮਾ ਵਾਸੀ ਪੁਹਾਰਕਾ ਸਹਾਰਨਪੁਰ ਤੇ ਅਸ਼ੋਕ ਕੁਮਾਰ ਪੁੱਤਰ ਜਗਤ ਸਿੰਘ ਵਾਸੀ ਪੁਹਾਰਕਾ ਸਹਾਰਨਪੁਰ ਯੂ. ਪੀ. ਆਪਣੇ ਗੁਰੂ ਸ੍ਰੀ ਸੰਜੇ ਜੀ ਮਹਾਰਾਜ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ਕਤੀ ਪੀਠ ਵੈਸ਼ਨੋ ਦੇਵੀ ਹਨੂੰਮਾਨ ਮੰਦਰ ਸਹਾਰਨਪੁਰ ਨੂੰ ਨਾਲ ਲੈ ਕੇ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨਾਂ ਲਈ ਗਏ ਸਨ।

ਸ਼ਨੀਵਾਰ ਦੇਰ ਰਾਤ ਜਦੋਂ ਇਹ ਟਰਾਲੀ-ਟਰੈਕਟਰ ’ਤੇ ਸਵਾਰ ਚਾਰ ਲੋਕ ਵਾਪਸ ਜਲੰਧਰ ਵੱਲ ਆ ਰਹੇ ਸਨ ਤਾਂ ਭੋਗਪੁਰ ਸ਼ਹਿਰ ਵਿਚ ਇਨ੍ਹਾਂ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ ਤੇ ਡਿਵਾਈਡਰ ਨਾਲ ਜਾ ਟਕਰਾਇਆ ਜਿਸ ਕਾਰਨ ਟਰੈਕਟਰ ’ਤੇ ਬੈਠੇ ਤਿੰਨ ਲੋਕਾਂ ਵਿਚੋਂ ਮਨੀਪਾਲ ਸਿੰਘ ਤੇ ਬ੍ਰਿਜ ਮੋਹਨ ਦੀ ਮੌਕੇ ਦੇ ਮੌਤ ਹੋ ਗਈ ਤੇ ਉਨ੍ਹਾਂ ਦੇ ਨਾਲ ਟਰੈਕਟਰ ’ਤੇ ਬੈਠਾ ਅਸ਼ੋਕ ਕੁਮਾਰ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਇਨ੍ਹਾਂ ਸ਼ਰਧਾਲੂਆਂ ਦੇ ਗੁਰੂ ਸ਼੍ਰੀ ਸੰਜੇ ਜੀ ਮਹਾਰਾਜ ਵਾਲ-ਵਾਲ ਬਚ ਗਏ।

ਇਹ ਵੀ ਪੜ੍ਹੋ : ਸਰਹਿੰਦ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ! 2 ਨੌਜਵਾਨਾਂ ਦੀ ਦਰਦਨਾਕ ਮੌਤ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਇੰਚਾਰਜ ਰਣਧੀਰ ਸਿੰਘ ਆਪਣੇ ਸਾਥੀ ਜਸਪ੍ਰੀਤ ਸਿੰਘ ਅਤੇ ਮਦਨ ਲਾਲ ਨਾਲ ਨਾਲ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਤੁਰੰਤ ਇਸ ਹਾਦਸੇ ਦੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੜਕ ਤੋਂ ਇੱਕ ਪਾਸੇ ਕਰਵਾਇਆ ਅਤੇ ਇਸ ਹਾਦਸੇ ’ਚ ਜ਼ਖਮੀ ਹੋਏ ਅਸ਼ੋਕ ਕੁਮਾਰ ਨੂੰ ਭੋਗਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ। ਸੂਚਨਾ ਮਿਲਣ ’ਤੇ ਥਾਣਾ ਭੋਗਪੁਰ ਵੱਲੋਂ ਥਾਣੇਦਾਰ ਤਲਵਿੰਦਰ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਜਲੰਧਰ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News