ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਵੱਡਾ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ ਦੀ ਭਿਆਨਕ ਮੌਤ

Wednesday, Feb 25, 2026 - 11:45 AM (IST)

ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਵੱਡਾ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ ਦੀ ਭਿਆਨਕ ਮੌਤ

ਮੁਕੇਰੀਆਂ (ਬਲਬੀਰ)-ਜਲੰਧਰ-ਪਠਾਨਕੋਟ ਰੇਲਵੇ ਟਰੈਕ ’ਤੇ ਮੁਕੇਰੀਆਂ ਤੋਂ 6 ਕਿਲੋਮੀਟਰ ਦੂਰ ਸਥਿਤ ਅਲੀਪੁਰ ਫਾਟਕ ਕਿਲੋਮੀਟਰ 67/17,19 ’ਤੇ ਬੀਤੀ ਦੇਰ ਰਾਤ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਮੁਕੇਰੀਆਂ ਰੇਲਵੇ ਚੌਕੀ ਦੇ ਇੰਚਾਰਜ ਏ. ਐੱਸ. ਆਈ. ਮਲਕੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਕੇਰੀਆਂ ਦਸੂਹਾ ਰੇਲਵੇ ਟਰੈਕ ’ਤੇ ਮੁਕੇਰੀਆਂ ਤੋਂ 6 ਕਿਲੋਮੀਟਰ ਪਹਿਲਾਂ ਅਲੀਪੁਰ ਫਾਟਕ ਨੇੜੇ ਬੀਤੀ ਦੇਰ ਰਾਤ ਰੇਲਵੇ ਲਾਈਨ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ 2 ਪ੍ਰਵਾਸੀ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ ਵੱਡੀ ਭਵਿੱਖਬਾਣੀ

PunjabKesari

ਮ੍ਰਿਤਕਾਂ ਦੀ ਪਛਾਣ ਚੰਦਨ ਪਾਸਵਾਨ (37) ਪੁੱਤਰ ਗਣੇਸ਼ੀ ਪਾਸਵਾਨ, ਖੁਥਰਾ (ਬਿਹਾਰ) ਅਤੇ ਰਾਜਨ ਰਿਸ਼ੀ (40) ਪੁੱਤਰ ਨੰਕੂ ਰਿਸ਼ੀ, ਪੂਰਨੀਆ (ਬਿਹਾਰ) ਵਜੋਂ ਹੋਈ ਹੈ। ਰੇਲਵੇ ਪੁਲਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਮੁਕੇਰੀਆਂ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ: ਪ੍ਰਤਾਪ ਸਿੰਘ ਬਾਜਵਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News