ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਦਰਦਨਾਕ ਹਾਦਸਾ: ਲੱਕੜਾਂ ਨਾਲ ਭਰੀ ਟਰਾਲੀ 'ਚ ਵੱਜਾ ਮੋਟਰਸਾਈਕਲ, ਨੌਜਵਾਨ ਦੀ ਮੌਤ
Sunday, Nov 22, 2026 - 07:16 AM (IST)
ਟਾਂਡਾ ਉੜਮੁੜ (ਪੰਡਿਤ, ਜਸਵਿੰਦਰ, ਮੋਮੀ) : ਟਾਂਡਾ ਹੁਸ਼ਿਆਰਪੁਰ ਰੋਡ 'ਤੇ ਅੱਜ ਦੇਰ ਸ਼ਾਮ ਪਿੰਡ ਪੰਡੋਰੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਸੜਕ 'ਤੇ ਲਾਪਰਵਾਹੀ ਨਾਲ ਖੜ੍ਹੀ ਲੱਕੜ ਨਾਲ ਭਰੀ ਟਰਾਲੀ ਵਿਚ ਟਕਰਾਉਣ ਕਾਰਨ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਹਰਮਨ ਸਿੰਘ ਪੁੱਤਰ ਸੋਢੀ ਵਾਸੀ ਰਾਮਪੁਰ ਦੇ ਰੂਪ ਵਿਚ ਹੋਈ ਹੈ।

ਟਰਾਲੀ ਵਿਚ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋਏ ਹਰਮਨ ਨੂੰ ਰੋਡ 'ਤੇ ਜਾ ਰਹੀ ਏ. ਐੱਸ. ਆਈ. ਮਨਿੰਦਰ ਕੌਰ ਨੇ ਰਾਹਗੀਰਾਂ ਦੀ ਮਦਦ ਨਾਲ ਆਪਣੀ ਗੱਡੀ ਵਿਚ ਪਾ ਕੇ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ, ਪ੍ਰੰਤੂ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸਦੀ ਮੌਤ ਹੋ ਗਈ। ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
