ਪਟਿਆਲਾ ’ਚ ਵਾਪਰਿਆ ਭਿਆਨਕ ਹਾਦਸਾ, CID ਇੰਸਪੈਕਟਰ ਦੀ ਟਰੇਨ ਥੱਲੇ ਆਉਣ ਨਾਲ ਦਰਦਨਾਕ ਮੌਤ

Monday, Jul 11, 2022 - 08:12 PM (IST)

ਪਟਿਆਲਾ ’ਚ ਵਾਪਰਿਆ ਭਿਆਨਕ ਹਾਦਸਾ, CID ਇੰਸਪੈਕਟਰ ਦੀ ਟਰੇਨ ਥੱਲੇ ਆਉਣ ਨਾਲ ਦਰਦਨਾਕ ਮੌਤ

ਪਟਿਆਲਾ (ਕੰਬੋਜ) : ਪਟਿਆਲਾ ਵਿਖੇ ਵਾਪਰੇ ਭਿਆਨਕ ਹਾਦਸੇ ’ਚ ਸੀ. ਆਈ. ਡੀ. ਇੰਸਪੈਕਟਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ 21 ਨੰਬਰ ਫਾਟਕ ਉਪਰ ਟਰੇਨ ਥੱਲੇ ਆਉਣ ਨਾਲ ਸੀ. ਆਈ. ਡੀ. ਇੰਸਪੈਕਟਰ ਪਰਮਜੀਤ ਸਿੰਘ ਵਾਸੀ ਰਾਮਗੜ੍ਹ ਦੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਰੇਨ ਨੇ ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ। ਇਸ ਦੌਰਾਨ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਮ੍ਰਿਤਕ ਦੇਹ ਨੂੰ ਮੋਰਚਰੀ ’ਚ ਭਿਜਵਾ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ :  ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਹੁਣ ਘਰ ਬੈਠੇ ਪੁਲਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਜਾਣੋ ਕਿਵੇਂ

PunjabKesari

ਇਸ ਮੌਕੇ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਵਿਅਕਤੀ ਪਰਮਜੀਤ ਸਿੰਘ ਪੰਜਾਬ ਪੁਲਸ ਦੇ ਵਿਭਾਗ ਸੀ. ਆਈ. ਡੀ. ’ਚ ਇੰਸਪੈਕਟਰ ਸਨ, ਜਿਨ੍ਹਾਂ ਦੀ ਡਿਊਟੀ ਪਟਿਆਲਾ ’ਚ ਹੀ ਸੀ। ਇਹ ਰਾਮਗੜ੍ਹ ਦੇ ਰਹਿਣ ਵਾਲੇ ਹਨ ਅਤੇ ਹੁਣ ਕੁਝ ਸਮੇਂ ਤੋਂ ਛੁੱਟੀ ’ਤੇ ਸਨ। 21 ਨੰਬਰ ਫਾਟਕ ਤੋਂ 5 ਵੱਜ ਕੇ 15 ਮਿੰਟ ’ਤੇ ਪੈਸੰਜਰ ਟਰੇਨ ਲੰਘ ਰਹੀ ਸੀ, ਜਿਸ ਦੇ ਥੱਲੇ ਆਉਣ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

PunjabKesari

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਚੰਡੀਗੜ੍ਹ ’ਚ ਅਫ਼ਸਰਾਂ ਦੀਆਂ ਆਸਾਮੀਆਂ ਭਰਨ ਲਈ ਰਾਜਪਾਲ ਨੂੰ ਕੀਤੀ ਇਹ ਅਪੀਲ


author

Manoj

Content Editor

Related News