ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

Thursday, May 12, 2022 - 11:20 PM (IST)

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

ਜੈਂਤੀਪੁਰ (ਬਲਜੀਤ)-ਆਪਣੇ ਸੁਨਹਿਰੀ ਭਵਿੱਖ ਦੀ ਆਸ ਲਾ ਕੇ ਅਮਰੀਕਾ ਗਏ ਨੌਜਵਾਨ ਦੀ ਅਚਾਨਕ ਭੇਤਭਰੇ ਹਾਲਾਤ ਵਿਚ ਮੌਤ ਹੋ ਜਾਣ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜਗਰੂਪ ਸਿੰੰਘ ਦੇ ਪਿਤਾ ਅਵਤਾਰ ਸਿੰਘ ਵਾਸੀ ਪਿੰਡ ਚਾਚੋਵਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਟੱਡੀ ਵੀਜ਼ੇ ਉੱਪਰ ਅਮਰੀਕਾ ਵਿਖੇ 5 ਮਹੀਨੇ ਪਹਿਲਾਂ ਗਿਆ ਸੀ ਅਤੇ ਉਨ੍ਹਾਂ ਨੇ ਆਪਣੇ ਬੱਚੇ ਦੇ ਭਵਿੱਖ ਖਾਤਿਰ 18 ਲੱਖ ਰੁਪਏ ਕਰਜ਼ਾ ਚੁੱਕ ਕੇ ਆਪਣੇ ਬੱਚੇ ਨੂੰ ਵਿਦੇਸ਼ ਭੇਜਿਆ ਸੀ ਪਰ ਉੱਥੇ ਅਚਾਨਕ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਸੁਣਦੇ ਹੀ ਪਰਿਵਾਰਕ ਮੈਂਬਰਾਂ ’ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ, ਨੂੰਹ ਨੇ ਕੁੱਟ-ਕੁੱਟ ਕੀਤਾ ਸੱਸ ਦਾ ਕਤਲ

ਇਸ ਸਬੰਧੀ ਵੱਡੀ ਗਿਣਤੀ ’ਚ ਮ੍ਰਿਤਕ ਨੌਜਵਾਨ ਦੇ ਘਰ ਪਹੁੰਚੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਗਰੂਪ ਸਿੰਘ ਬਹੁਤ ਹੀ ਮਿਹਨਤੀ ਵਿਦਿਆਰਥੀ ਸੀ ਅਤੇ ਆਪਣੀ ਮੁੱਢਲੀ ਪਡ਼੍ਹਾਈ ’ਚ ਹਮੇਸ਼ਾ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਦਾ ਰਿਹਾ ਹੈ ਅਤੇ ਉਸ ਤੋਂ ਪਿੰਡ ਵਾਸੀਆਂ ਨੂੰ ਬਹੁਤ ਆਸਾਂ ਸਨ। ਜ਼ਿਕਰਯੋਗ ਹੈ ਕਿ ਜਗਰੂਪ ਸਿੰਘ ਦਾ ਵਿਆਹ ਕੁਝ ਸਮਾਂ ਪਹਿਲਾਂ ਅਮਨਦੀਪ ਕੌਰ ਨਾਲ ਹੋਇਆ ਸੀ ਅਤੇ ਉਸ ਦੀ 2 ਮਹੀਨਿਆਂ ਦੀ ਛੋਟੀ ਬੱਚੀ ਵੀ ਹੈ। ਅਖੀਰ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਮ੍ਰਿਤਕ ਜਗਰੂਪ ਸਿੰਘ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ।

ਇਹ ਵੀ ਪੜ੍ਹੋ : ਝੋਨੇ ਦੀ ਸਿੱਧੀ ਬੀਜਾਈ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਅੱਗੇ ਵੱਡੀ ਸ਼ਰਤ


author

Manoj

Content Editor

Related News