ਦੁਖਦਾਇਕ ਖ਼ਬਰ: ਦਿੱਲੀ ’ਚ ਸੰਘਰਸ਼ ਦੌਰਾਨ ਕਿਸਾਨ ਦੀ ਮੌਤ

Saturday, Jan 30, 2021 - 11:34 PM (IST)

ਦੁਖਦਾਇਕ ਖ਼ਬਰ: ਦਿੱਲੀ ’ਚ ਸੰਘਰਸ਼ ਦੌਰਾਨ ਕਿਸਾਨ ਦੀ ਮੌਤ

ਸ਼ੇਰਪੁਰ  (ਅਨੀਸ਼) - ਇਥੋਂ ਦੇ ਨੇੜਲੇ ਪਿੰਡ ਈਨਾ ਬਾਜਵਾ ਦੇ ਕਿਸਾਨ  ਰੇਸ਼ਮ ਸਿੰਘ (38 ) ਪੁੱਤਰ ਭਾਨ ਸਿੰਘ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਸੀ। ਕੁਝ ਦਿਨ ਪਹਿਲਾਂ ਹੀ ਦਿੱਲੀ ਧਰਨੇ ਦੌਰਾਨ ਠੰਢ ਲੱਗਣ ਕਾਰਨ ਬੀਮਾਰ ਹੋ ਗਿਆ ਸੀ, ਜਿਸ ਨੂੰ ਉਥੋਂ ਨੇੜਲੇ ਹਸਪਤਾਲ ਰੋਹਤਕ ਵਿਚ ਦਾਖ਼ਲ ਕਰਵਾਇਆ ਗਿਆ। ਜਿੱਥੇ ਪੈਸੇ ਦੀ ਤੰਗੀ ਦੇ ਚੱਲਦਿਆਂ ਉਸਨੂੰ ਬਰਨਾਲਾ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਅਤੇ  ਸੁਧਾਰ ਨਾ ਹੁੰਦਾ ਦੇਖ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਅੱਜ ਮੌਤ ਹੋ ਗਈ । ਦੱਸਣਯੋਗ ਹੈ ਕਿ ਉਗਰਾਹਾਂ ਗਰੁੱਪ ਵਲੋਂ ਮਿ੍ਰਤਕ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਾ ਉਨੀਂ ਦੇਰ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਜਿੰਨੀ ਦੇਰ ਤੱਕ ਪੰਜਾਬ ਸਰਕਾਰ ਕਿਸਾਨ ਪਰਿਵਾਰ ਨੂੰ ਆਰਥਿਕ ਮਦਦ ਦੇਣ ਅਤੇ ਨੌਕਰੀ ਦੇਣ ਦਾ ਐਲਾਨ ਨਹੀਂ  ਕਰਦੀ। ਮਿ੍ਰਤਕ ਦੇਹ ਦਾ ਪੋਸਟ ਮਾਰਟਮ ਕਰਵਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਉਗਰਾਹਾਂ ਗਰੁੱਪ ਦੇ ਬਲਾਕ ਜਨਰਲ ਸਕੱਤਰ ਬਲਵਿੰਦਰ ਸਿੰਘ ਕਾਲਾਬੂਲਾ ਨੇ ਦੱਸਿਆ ਕਿ 1 ਫਰਵਰੀ ਨੂੰ ਕਿਸਾਨ ਰੇਸ਼ਮ ਸਿੰਘ ਦੀ ਲਾਸ਼ ਕਾਤਰੋਂ ਚੌਕ ’ਚ ਰੱਖ ਕੇ, ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਬਾਰੇ ਧਰਨਾ ਲਗਾਇਆ ਜਾਵੇਗਾ। ਮ੍ਰਿਤਕ ਕਿਸਾਨ ਆਪਣੇ ਪਿੱਛੇ ਦੋ ਬੇਟੇ ਅਤੇ ਪਤਨੀ ਨੂੰ ਰੋਂਦਿਆਂ ਛੱਡ ਗਿਆ ਹੈ । 

ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਮੰਦਭਾਗਾ : ਬੀਬੀ ਜਗੀਰ ਕੌਰ

 ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਦੀ ਵਾਗਡੋਰ ਸੰਭਾਲ ਰਹੇ ਹਨ। ਰਾਕੇਸ਼ ਟਿਕੈਤ ਅੱਜ ਯਾਨੀ ਕਿ ਸ਼ਨੀਵਾਰ ਨੂੰ ਗਾਜ਼ੀਪੁਰ ਸਰਹੱਦ ’ਤੇ ਕੇਸਰੀ ਪੱਗ ਬੰਨ੍ਹ ਲਾਈਵ ਹੋਏ। ਉਨ੍ਹਾਂ ਨੇ ਲੋਕਾਂ ਨੂੰ ਖ਼ਾਸ ਸੁਨੇਹਾ ਦਿੱਤਾ ਕਿ ਇਹ ਅੰਦੋਲਨ ਕਿਸਾਨਾਂ ਦਾ ਹੈ, ਇਸ ’ਤੇ ਨਜ਼ਰ ਰੱਖੋ। ਜੋ ਥੋੜ੍ਹੇ ਬਹੁਤ ਲੋਕ ਸਨ, ਉਹ ਅੰਦੋਲਨ ਛੱਡ ਕੇ ਜਾ ਚੁੱਕੇ ਹਨ। ਜੋ ਹੁਣ ਅੰਦੋਲਨ ’ਚ ਲੋਕ ਹਨ, ਉਨ੍ਹਾਂ ਦੀ ਬਦੌਲਤ ਦੇਸ਼ ਦਾ ਕਿਸਾਨ ਬਚੇਗਾ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਜ਼ਰੀਏ ਹੀ ਦੇਸ਼ ਦਾ ਅਨਾਜ ਬਚੇਗਾ, ਦੇਸ਼ ਦੀ ਰੋਟੀ ਬਚੇਗੀ। 

ਇਹ ਵੀ ਪੜ੍ਹੋ : ਸਰਕਾਰ ਦੀ ਸ਼ਹਿ ’ਤੇ ਵਾਪਰੀ ਲਾਲ ਕਿਲ੍ਹੇ ਵਾਲੀ ਘਟਨਾ : ਢੱਡਰੀਆਂ ਵਾਲੇ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Anuradha

Content Editor

Related News