ਦੁਖ਼ਦ ਖ਼ਬਰ : ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ

Sunday, Feb 21, 2021 - 11:38 PM (IST)

ਦੁਖ਼ਦ ਖ਼ਬਰ : ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ

ਜ਼ੀਰਾ, (ਰਾਜੇਸ਼ ਢੰਡ)- ਜ਼ੀਰਾ ਨੇੜਲੇ ਪਿੰਡ ਹਰਦਾਸਾ ਨਜ਼ਦੀਕ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਬਾਹਰਵਾਰ ਨਹਿਰ ਨਜ਼ਦੀਕ ਇਕ ਨੌਜਵਾਨ ਤੜਫ ਰਿਹਾ ਸੀ, ਜਿਸ ਕੋਲ ਇਕ ਸਰਿੰਜ ਅਤੇ ਬਾਂਹ ’ਚੋਂ ਖੂਨ ਵਗ ਰਿਹਾ ਸੀ ਅਤੇ ਕੋਲ ਹੀ ਉਸ ਦਾ ਮੋਟਰਸਾਈਕਲ ਪੀ.ਬੀ-05ਟੀ-2569 ਡਿੱਗਿਆ ਹੋਇਆ ਸੀ, ਜਿਸ ’ਤੇ ਉਨ੍ਹਾਂ ਤੁਰੰਤ 108 ਨੰਬਰ ’ਤੇ ਐਂਬਲੈਸ ਨੂੰ ਫੋਨ ਕੀਤਾ ਅਤੇ ਥਾਣਾ ਸਦਰ ਜ਼ੀਰਾ ਦੀ ਪੁਲਸ ਨੂੰ ਇਸ ਬਾਰੇ ਸੂਚਨਾ ਦਿੱਤੀ। ਘਟਨਾ ਦਾ ਪਤਾ ਲੱਗਣ ’ਤੇ ਏ. ਐੱਸ. ਆਈ. ਬਲਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਘਟਨਾ ਸਥਾਨ ’ਤੇ ਪਹੁੰਚੇ ਤਾਂ ਪੁਲਸ ਦੇ ਪਹੁੰਚਣ ਤੋਂ ਪਹਿਲਾ ਹੀ ਇਸ ਨੌਜਵਾਨ ਨੇ ਦਮ ਤੋੜ ਦਿੱਤਾ, ਜਿਸ ਦੀ ਪਛਾਣ ਗੁਰਵਿੰਦਰ ਸਿੰਘ (30) ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਕਾਲੀਏਵਾਲਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ 2 ਛੋਟੇ ਬੱਚੇ, ਪਤਨੀ ਅਤੇ ਬਜ਼ੁਰਗ ਪਿਤਾ ਨੂੰ ਛੱਡ ਗਿਆ।
 


author

Bharat Thapa

Content Editor

Related News