ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ ’ਚ ਅਜਨਾਲਾ ਦੇ ਨੌਜਵਾਨ ਦੀ ਮੌਤ

07/03/2022 10:01:50 PM

ਅਜਨਾਲਾ (ਫਰਿਆਦ)-ਕੈਨੇਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਤਹਿਸੀਲ ਅਜਨਾਲਾ ਦੇ 2 ਵੱਖ-ਵੱਖ ਪਿੰਡਾਂ ਦੇ ਕੈਨੇਡਾ ਵਾਸੀ 2 ਨੌਜਵਾਨਾਂ ’ਚੋਂ 1 ਦੀ ਮੌਤ ਤੇ ਦੂਜੇ ਨੌਜਵਾਨ ਦੇ ਜ਼ੇਰੇ ਇਲਾਜ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਨੇੜਲੇ ਜਾਣਕਾਰ ਨੰਬਰਦਾਰ ਬੂਟਾ ਸਿੰਘ ਚੱਕ ਫਤਿਹ ਖਾਂ ਤੇ ਨੰਬਰਦਾਰ ਦਵਿੰਦਰ ਸਿੰਘ ਬੂਆਨੰਗਲੀ ਤੋਂ ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਅਜਨਾਲਾ ਦੇ ਪਿੰਡ ਅਲੀਵਾਲ ਕੋਟਲੀ ਦੇ 29 ਸਾਲਾ ਨੌਜਵਾਨ ਖੁਸ਼ਬੀਰ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਉਸ ਦੇ ਸਾਲੇ ਸਪਿੰਦਰ ਸਿੰਘ ਵਾਸੀ ਚੱਕ ਬਾਲਾ ਦੀ ਕਾਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਕੰਮ ਤੋਂ ਵਾਪਸ ਆਉਂਦੇ ਸਮੇਂ ਇਕ ਹੋਰ ਵਾਹਨ ਨਾਲ ਟਕਰਾਉਣ ਕਰਕੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਖ਼ਾਲਿਸਤਾਨ ਦੇ ਨਾਅਰੇ ਲਿਖ ਕੇ ਦਹਿਸ਼ਤ ਫੈਲਾਉਣ ਵਾਲੀ ਰਿਸ਼ਤੇਦਾਰਾਂ ਦੀ ਜੁੰਡਲੀ ਗ੍ਰਿਫ਼ਤਾਰ

ਇਸ ਭਿਆਨਕ ਸੜਕ ਹਾਦਸੇ ’ਚ ਖੁਸ਼ਬੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਸਪਿੰਦਰ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਕਰਕੇ ਕੈਨੇਡਾ ਵਿਖੇ ਜ਼ੇਰੇ ਇਲਾਜ ਹੈ। ਇਥੇ ਦਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਖੁਸ਼ਬੀਰ ਸਿੰਘ ਆਪਣੇ ਪਿੱਛੇ ਮਾਪਿਆਂ ਸਣੇ ਆਪਣੀ ਪਤਨੀ ਤੇ ਇਕ ਸਾਲ ਦੇ ਪੁੱਤਰ ਨੂੰ ਛੱਡ ਗਿਆ ਹੈ। ਉਧਰ ਮ੍ਰਿਤਕ ਨੌਜਵਾਨ ਦੇ ਮਾਪਿਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਲਿਆਉਣ ’ਚ ਮਦਦ ਦੀ ਮੰਗ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਨਵਾਂ ਐਲਾਨ


Manoj

Content Editor

Related News