ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਸਮੇਤ 5 ਵਿਦਿਆਰਥੀਆਂ ਦੀ ਮੌਤ

Sunday, Mar 13, 2022 - 11:05 PM (IST)

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਸਮੇਤ 5 ਵਿਦਿਆਰਥੀਆਂ ਦੀ ਮੌਤ

ਬਟਾਲਾ (ਜ. ਬ., ਯੋਗੀ, ਅਸ਼ਵਨੀ, ਗੋਰਾ ਚਾਹਲ)-ਕੈਨੇਡਾ ਦੇ ਮਾਂਟ੍ਰੀਅਲ ਸ਼ਹਿਰ ’ਚ ਬਟਾਲਾ ਦੇ ਨੇੜਲੇ ਪਿੰਡ ਅੰਮੋਨੰਗਲ ਦੇ 22 ਸਾਲਾ ਪੰਜਾਬੀ ਨੌਜਵਾਨ ਸਮੇਤ 5 ਵਿਦਿਆਰਥੀਆਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਤੇ ਲੜਕੀ ਸਮੇਤ 2 ਜਣਿਆਂ ਦੇ ਜ਼ਖ਼ਮੀ ਹੋਣ ਦੀ ਦੁੱਖਦਾਈ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਸਾਨੂੰ ਕੈਨੇਡਾ ਤੋਂ ਫੋਨ ਆਇਆ ਕਿ ਕਰਨਪਾਲ ਸਿੰਘ ਪੁੱਤਰ ਨਿਵਾਸੀ ਪਿੰਡ ਅੰਮੋਨੰਗਲ ਆਪਣੇ ਸਾਥੀ 6 ਲੜਕਿਆਂ ਤੇ ਇਕ ਲੜਕੀ ਸਮੇਤ ਕੈਨੇਡਾ ਦੇ ਸ਼ਹਿਰ ਮਾਂਟ੍ਰੀਅਲ ਤੋਂ ਪੇਪਰ ਦੇ ਕੇ ਗੱਡੀ ’ਚ ਵਾਪਸ ਬਰੈਂਪਟਨ ਜਾ ਰਿਹਾ ਸੀ ਕਿ ਇਨ੍ਹਾਂ ਦੀ ਗੱਡੀ ਟਰਾਲੇ ਨਾਲ ਟਕਰਾਉਣ ਕਰ ਕੇ ਹਾਦਸਾਗ੍ਰਸਤ ਹੋ ਗਈ।

ਇਹ ਵੀ ਪੜ੍ਹੋ : ‘ਮੈਗਾ ਰੋਡ ਸ਼ੋਅ’ ’ਚ ਭਗਵੰਤ ਮਾਨ ਦਾ ਵੱਡਾ ਬਿਆਨ, ਵੱਡੇ-ਵੱਡੇ ਲੀਡਰ ਹਾਰੇ ਨਹੀਂ ਸਗੋਂ ਪੰਜਾਬ ਦੇ ਲੋਕ ਜਿੱਤੇ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ’ਚ ਕਰਨਪਾਲ ਸਿੰਘ ਸਮੇਤ 5 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਇਕ ਲੜਕਾ ਤੇ ਇਕ ਲੜਕੀ ਗੰਭੀਰ ਜ਼ਖ਼ਮੀ ਹੋ ਗਏ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰਨਪਾਲ ਸਿੰਘ ਪੁੱਤਰ ਪੁਰਜੀਤ ਸਿੰਘ ਵਾਸੀ ਪਿੰਡ ਅੰਮੋਨੰਗਲ ਬੀਤੀ 25 ਜਨਵਰੀ 2021 ਨੂੰ ਵਿਦੇਸ਼ ’ਚ ਪੜ੍ਹਾਈ ਕਰਨ ਲਈ ਗਿਆ ਸੀ।

ਇਹ ਵੀ ਪੜ੍ਹੋ : ਜਾਣੋ ਕੌਣ ਹੈ ਪੰਜਾਬ ’ਚ ਸਭ ਤੋਂ ਘੱਟ ਉਮਰ ’ਚ ਵਿਧਾਇਕਾ ਬਣੀ ਨਰਿੰਦਰ ਕੌਰ ਭਰਾਜ


author

Manoj

Content Editor

Related News