ਦਰਦਨਾਕ ਸੜਕ ਹਾਦਸੇ ਨੇ ਉਜਾੜੇ ਪਰਿਵਾਰ, ਚੜ੍ਹਦੀ ਜਵਾਨੀ ਜਹਾਨੋਂ ਦੂਰ ਗਏ ਦੋ ਨੌਜਵਾਨ

Thursday, Nov 19, 2020 - 11:07 AM (IST)

ਦਰਦਨਾਕ ਸੜਕ ਹਾਦਸੇ ਨੇ ਉਜਾੜੇ ਪਰਿਵਾਰ, ਚੜ੍ਹਦੀ ਜਵਾਨੀ ਜਹਾਨੋਂ ਦੂਰ ਗਏ ਦੋ ਨੌਜਵਾਨ

ਪੱਟੀ (ਰਮਨ) : ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਤੋਂ ਮੋਟਰਸਾਈਕਲ 'ਤੇ ਵਾਪਸ ਪਿੰਡ ਸਭਰਾ ਆ ਰਹੇ ਦੋ ਨੌਜਵਾਨਾਂ ਦੀ ਦਰਦਨਾਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਸਿਵਲ ਸਰਜਨ ਦਾ ਕਾਰਾ: ਗਰਭਵਤੀ ਜਨਾਨੀ ਦੀ ਡਿਲਿਵਰੀ ਦੌਰਾਨ ਬਣਾਈ ਵੀਡੀਓ, ਕੀਤੀ ਵਾਇਰਲ

ਜਾਣਕਾਰੀ ਮੁਤਾਬਕ ਨੌਜਵਾਨ ਹਰਵਿੰਦਰ ਸਿੰਘ (24) ਪੁੱਤਰ ਇੰਦਰ ਸਿੰਘ ਅਤੇ ਜਸਵਿੰਦਰ ਸਿੰਘ (35) ਪੁੱਤਰ ਗੁਰਬਖ਼ਸ਼ ਸਿੰਘ ਮੋਟਰਸਾਈਕਲ 'ਤੇ ਮੱਖੂ ਸ਼ਹਿਰ ਤੋਂ ਵਾਪਸ ਪਿੰਡ ਸਭਰਾ ਪਰਤ ਰਹੇ ਸਨ। ਇਸੇ ਦੌਰਾਨ ਜਦੋਂ ਉਹ ਮੌਜਗੜ੍ਹ ਤਲਵੰਡੀ ਰੋਡ 'ਤੇ ਨਿਪਟਾਰਾ ਕੱਟ ਨੇੜੇ ਪਹੁੰਚੇ ਤਾਂ ਲੁੱਕ ਪਲਾਂਟ ਦੇ ਟਰਾਲੇ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਦੌਰਾਨ ਹਰਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਜਸਵਿੰਦਰ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਦੋਵਾਂ ਨੌਜਵਾਨਾਂ ਦੀ ਮੌਤ ਦੀ Îਖ਼ਬਰ ਪਿੰਡ ਪਹੁੰਚਦਿਆਂ ਹੀ ਸਾਰੇ ਪਿੰਡ ਵਿਚ ਮਾਤਮ ਪੱਸਰ ਗਿਆ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਨਵੇਂ ਹੁਕਮ ਜਾਰੀ, ਇਹ ਕੰਮ ਕੀਤੇ ਬਿਨਾਂ ਨਹੀਂ ਮਿਲੇਗੀ ਸਕੂਲ 'ਚ ਐਂਟਰੀ


author

Baljeet Kaur

Content Editor

Related News