ਖਮਾਣੋਂ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, ਦਾਦੇ ਤੇ ਪੋਤੀ ਦੀ ਮੌਤ

Sunday, Jun 12, 2022 - 07:34 PM (IST)

ਖਮਾਣੋਂ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, ਦਾਦੇ ਤੇ ਪੋਤੀ ਦੀ ਮੌਤ

ਖਮਾਣੋਂ (ਅਰੋੜਾ)-ਅੱਜ ਦੁਪਹਿਰ ਸਮੇਂ ਮੁੱਖ ਮਾਰਗ ’ਤੇ ਇਕ ਦਰਦਨਾਕ ਸੜਕ ਹਾਦਸੇ ’ਚ ਦਾਦੇ ਅਤੇ ਪੋਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਹਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਖੁਸ਼ਪ੍ਰੀਤ ਕੌਰ ਦੇ ਮਾਮਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਮਨਸੂਰਪੁਰ ਨੇ ਦੱਸਿਆ ਕਿ ਮੇਰੀ ਭਾਣਜੀ ਖੁਸ਼ਪ੍ਰੀਤ ਕੌਰ (18) ਆਪਣੇ ਦਾਦਾ ਬਲਵੀਰ ਸਿੰਘ (65) ਵਾਸੀ ਪਿੰਡ ਕਕਰਾਲਾ ਖੁਰਦ ਨਾਲ ਖਮਾਣੋਂ ਤੋਂ ਕਕਰਾਲਾ ਖੁਰਦ ਨੂੰ ਸਕੂਟਰੀ ’ਤੇ ਜਾ ਰਹੀ ਸੀ, ਜਿਵੇਂ ਹੀ ਉਹ ਲੁਧਿਆਣਾ-ਚੰਡੀਗੜ੍ਹ ਮਾਰਗ ’ਤੇ ਲਿਲੀ ਪੈਲੇਸ ਦੇ ਨੇੜੇ ਪਹੁੰਚੀ ਤਾਂ ਇਕ ਟੈਂਕਰ ਨੇ ਆਪਣੀ ਲਪੇਟ ’ਚ ਲੈ ਲਿਆ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ : ਡਿਊਟੀ ਤੋਂ ਘਰ ਪਰਤ ਰਹੇ ਪੰਜਾਬ ਹੋਮਗਾਰਡ ਦੇ ਜਵਾਨ ਦੀ ਸੜਕ ਹਾਦਸੇ ’ਚ ਮੌਤ

ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਰਾਹਗੀਰਾਂ ਦੀ ਸਹਾਇਤਾ ਨਾਲ ਬਲਵੀਰ ਸਿੰਘ ਤੇ ਖੁਸ਼ਪ੍ਰੀਤ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਖਮਾਣੋਂ ਦੀ ਮੋਰਚਰੀ ’ਚ ਰੱਖਿਆ ਗਿਆ। ਥਾਣੇਦਾਰ ਹਰਿੰਦਰ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। 


author

Manoj

Content Editor

Related News