ਜ਼ਿਲ੍ਹਾ ਰੂਪਨਗਰ ਦੀਆਂ ਰੋਮਾਨੀਆ ਸਰਹੱਦ 'ਤੇ ਪਹੁੰਚੀਆਂ 2 ਵਿਦਿਆਰਥਣਾਂ ਨੇ ਦੱਸੇ ਦਰਦਨਾਕ ਹਾਲਾਤ

03/01/2022 11:33:33 PM

ਰੂਪਨਗਰ (ਸੱਜਣ ਸਿੰਘ ਸੈਣੀ)- ਰੂਸ ਤੇ ਯੂਕਰੇਨ 'ਚ ਚੱਲ ਰਹੀ ਜੰਗ ਦੌਰਾਨ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਆਪਣੇ ਖਰਚੇ 'ਤੇ ਬੱਸਾਂ ਕਰਕੇ ਰੋਮਾਨੀਆ ਬਾਰਡਰ 'ਤੇ ਭਾਰਤੀ ਵਿਦਿਆਰਥੀਆਂ ਪਹੁੰਚੇ। ਭਾਰਤੀ ਵਿਦਿਆਰਥੀਆਂ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਵਾਪਸ ਲਿਆਉਣ ਲਈ ਕੋਈ ਮਦਦ ਨਾ ਮਿਲਣ ਕਾਰਨ ਦੋ ਦਿਨਾਂ ਤੋਂ ਉਹ ਰੋਮਾਨੀਆ ਦੇ ਸ਼ੈਲਟਰਾਂ 'ਚ ਰੁਲ ਰਹੇ ਹਨ । 

 

ਇਹ ਖ਼ਬਰ ਪੜ੍ਹੋ- NZ v SA : ਨਿਊਜ਼ੀਲੈਂਡ ਨੂੰ ਹਰਾ ਕੇ ਦੱਖਣੀ ਅਫਰੀਕਾ ਨੇ 1-1 ਨਾਲ ਡਰਾਅ ਕੀਤੀ ਸੀਰੀਜ਼
ਇਸ ਦੌਰਾਨ ਜ਼ਿਲ੍ਹਾ ਰੂਪਨਗਰ ਦੀਆਂ ਦੋ ਵਿਦਿਆਰਥਣਾਂ ਵੱਲੋਂ ਮੌਕੇ ਦੇ ਹਾਲਾਤ ਨੂੰ ਬਿਆਨਦੀਆਂ ਵੀਡੀਓਜ਼ ਪਾ ਕੇ ਮਦਦ ਦੀ ਫਰਿਆਦ ਕੀਤੀ ਗਈ ਹੈ। ਜ਼ਿਲ੍ਹਾ ਰੋਪੜ ਦੇ ਪਿੰਡ ਕਟਲੀ ਦੀ ਵਿਦਿਆਰਥਣ ਗੁਰਜੀਤ ਕੌਰ ਅਤੇ ਖ਼ੈਰਾਬਾਦ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਉਥੋਂ ਦੇ ਹਾਲਾਤ ਦੀਆਂ ਵੀਡੀਓਜ਼ ਸ਼ੇਅਰ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ।

ਇਹ ਖ਼ਬਰ ਪੜ੍ਹੋ-ਵਿਸ਼ਵ ਕੱਪ ਤੋਂ ਪਹਿਲਾਂ ਆਖਰੀ ਅਭਿਆਸ ਮੈਚ 'ਚ ਭਾਰਤੀ ਮਹਿਲਾ ਟੀਮ ਨੇ ਵਿੰਡੀਜ਼ ਨੂੰ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh