ਰੇਤਾ ਨਾਲ ਲੱਦੀ ਟਰੈਕਟਰ-ਟਰਾਲੀ ਸਣੇ ਕਾਬੂ
Monday, Mar 26, 2018 - 07:46 AM (IST)
ਗੋਇੰਦਵਾਲ ਸਾਹਿਬ/ਤਰਨਤਾਰਨ, (ਪੰਛੀ, ਰਾਜੂ )- ਸੂਬੇ ਅੰਦਰ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਚਲ ਰਹੀ ਮੁਹਿੰੰਮ ਤਹਿਤ ਪੁਲਸ ਥਾਣਾ ਗੋਇੰਦਵਾਲ ਸਾਹਿਬ ਨੇ ਇਕ ਵਿਅਕਤੀ ਨੂੰ ਰੇਤਾ ਨਾਲ ਲੱਦੀ ਟਰੈਕਟਰ-ਟਰਾਲੀ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਖਇੰਦਰ ਸਿੰਘ ਤੇ ਏ. ਐੱਸ. ਆਈ. ਮਨਜੀਤ ਸਿੰਘ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਗੁਪਤ ਸੂਚਨਾ ਦੇ ਆਧਾਰ 'ਤੇ ਸੁਖਵੰਤ ਸਿੰਘ ਜੱਸਾ ਪੁੱਤਰ ਪਿਆਰਾ ਸਿੰਘ ਵਾਸੀ ਅਕਬਰਪੁਰਾ ਗੋਇੰਦਵਾਲ ਸਾਹਿਬ ਨੂੰ ਰੇਤਾ ਨਾਲ ਲੱਦੀ ਟਰੈਕਟਰ-ਟਰਾਲੀ ਸਣੇ ਕਾਬੂ ਲਿਆ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
