ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

08/15/2022 1:29:34 PM

ਭੋਗਪੁਰ (ਰਾਣਾ ਭੋਗਪੁਰੀਆ) : ਅੱਜ ਤੜਕਸਾਰ ਰੇਲਵੇ ਸਟੇਸ਼ਨ ਭੋਗਪੁਰ ਨਜ਼ਦੀਕ ਰੇਲਵੇ ਟ੍ਰੈਕ ’ਤੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਘੁਮਿਆਰਾਂ ਮਹੱਲਾ ਭੋਗਪੁਰ ਦਾ ਰਹਿਣ ਵਾਲਾ ਸੀ ਅਤੇ ਉਹ ਸਥਾਨਕ ਖੰਡ ਮਿੱਲ ਵਿਚ ਦਿਹਾੜੀ ’ਤੇ ਕੰਮ ਕਰਦਾ ਸੀ। ਮ੍ਰਿਤਕ ਦੀ ਪਹਿਚਾਣ ਮਨਦੀਪ ਕੁਮਾਰ (37) ਪੁੱਤਰ ਪ੍ਰੇਮ ਨਾਥ ਵਜੋਂ ਹੋਈ ਹੈ। ਮ੍ਰਿਤਕ ਆਪਣੀ ਪਤਨੀ ਮਨਪ੍ਰੀਤ ਕੌਰ ਅਤੇ ਬੇਟੇ ਨਾਲ ਘੁਮਿਆਰਾ ਮਹੱਲਾ ਭੋਗਪੁਰ ਵਿਖੇ ਰਹਿੰਦਾ ਸੀ। 

ਰੇਲਵੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਜਲੰਧਰ ਦੀ ਮੌਰਚਰੀ ਵਿਚ ਰੱਖੀ ਗਈ ਹੈ। ਮ੍ਰਿਤਕ ਦੇ ਵਾਰਸਾਂ ਵੱਲੋਂ ਰੇਲਵੇ ਪੁਲਸ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ ਹੈ ।ਕੱਲ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ।


Gurminder Singh

Content Editor

Related News