ਟ੍ਰੇਨ ਦੀ ਲਪੇਟ ''ਚ ਆਉਣ ਨਾਲ 10ਵੀਂ ਦੇ ਵਿਦਿਆਰਥੀ ਦੀ ਮੌਤ

Monday, Jan 08, 2018 - 07:01 PM (IST)

ਮੋਗਾ (ਅਜ਼ਾਦ) : ਸੋਮਵਾਰ ਦੁਪਹਿਰ ਫਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਰੇਲ ਗੱਡੀ ਦੀ ਲਪੇਟ ਵਿਚ ਆ ਕੇ ਇਕ 18-19 ਸਾਲਾ ਨੌਜਵਾਨ ਵਿਦਿਆਰਥੀ ਦੀ ਮੌਤ ਹੋ ਗਈ, ਜਿਸ ਨੇ ਸਕੂਲ ਵਾਲੀ ਵਰਦੀ ਪਾਈ ਹੋਈ ਸੀ। ਹਾਦਸੇ ਦਾ ਪਤਾ ਲੱਗਣ ਤੇ ਰੇਲਵੇ ਪੁਲਸ ਚੌਂਕੀ ਦੇ ਹੌਲਦਾਰ ਅਜਮੇਰ ਸਿੰਘ, ਲਾਲ ਸਿੰਘ, ਸੁਰਜੀਤ ਸਿੰਘ ਉਥੇ ਪਹੁੰਚੇ ਅਤੇ ਜਾਂਚ ਦੇ ਬਾਅਦ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ।
ਰੇਲਵੇ ਪੁਲਸ ਚੌਂਕੀ ਇੰਚਾਰਜ ਏ.ਐੱਸ.ਆਈ ਜਸਵੀਰ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਦੀ ਪਛਾਣ ਧੀਰਜ ਸਿੰਘ ਪੁੱਤਰ ਕਪਤਾਨ ਸਿੰਘ ਨਿਵਾਸੀ ਗੁਰੂ ਰਾਮ ਦਾਸ ਨਗਰ ਮੋਗਾ ਦੇ ਤੌਰ 'ਤੇ ਹੋਈ। ਉਨ੍ਹਾਂ ਦੱਸਿਆ ਕਿ ਮ੍ਰਿ੍ਰਤਕ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਉਸਦਾ ਬੇਟਾ ਐੱਸ.ਡੀ ਸਕੂਲ 'ਚ ਦਸਵੀਂ ਕਲਾਸ ਦਾ ਵਿਦਿਆਰਥੀ ਸੀ। ਸੋਮਵਾਰ ਨੂੰ ਘਰ 'ਚੋਂ ਸਕੂਲ ਲਈ ਤਿਆਰ ਹੋ ਗਿਆ ਸੀ ਪਰ ਜਦੋਂ ਘਰ ਨਹੀਂ ਆਇਆ ਤਾਂ ਪਰਿਵਾਰ ਨੇ ਭਾਲ ਸ਼ੁਰੂ ਕਰ ਦਿੱਤੀ ਤਾਂ ਪਤਾ ਲੱਗਾ ਕਿ ਇਕ ਲੜਕੇ ਦੀ ਟ੍ਰੇਨ ਦੀ ਲਪੇਟ ਵਿਚ ਆ ਕੇ ਮੌਤ ਹੋ ਗਈ। ਜਿਸ 'ਤੇ ਅਸੀਂ ਸਟੇਸ਼ਨ ਪੁੱਜੇ। ਚੌਂਕੀ ਇੰਚਾਰਜ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


Related News