ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
Saturday, Feb 17, 2018 - 04:46 PM (IST)
ਖਰੜ (ਅਮਰਦੀਪ) : ਖਰੜ-ਮੋਹਾਲੀ ਰੇਲਵੇ ਲਾਈਨ 'ਤੇ ਇਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆ ਕੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਵਿੰਦਰ ਸਿੰਘ (24) ਵਾਸੀ ਪਿੰਡ ਜਗਦੇਵ ਕਲਾਂ ਜ਼ਿਲਾ ਅੰਮ੍ਰਿਤਸਰ ਜੋ ਮੋਹਾਲੀ ਵਿਖੇ ਇਕ ਸਰਵਿਸ ਸਟੇਸ਼ਨ 'ਤੇ ਕੰਮ ਕਰਦਾ ਸੀ ਰਾਤ 11 ਵਜੇ ਜਦੋਂ ਉਹ ਰੇਲਵੇ ਲਾਈਨ ਪਾਰ ਕਰਨ ਲੱਗਾ ਤਾਂ ਅਚਾਨਕ ਜੰਮੂਤਵੀ ਮਾਲ ਗੱਡੀ ਦੀ ਲਪੇਟ ਵਿਚ ਆ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਇਸ ਸੰਬੰਧੀ ਸੰਪਰਕ ਕਰਨ 'ਤੇ ਖਰੜ ਰੇਵੇ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਜਗਦੇਵ ਸਿੰਘ ਨੇ ਦੱਸਿਆ ਕਿ ਅੱਜ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਸੰਬੰਧੀ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ।
