ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਬੇਰਹਿਮੀ ਨਾਲ ਮੌਤ

Monday, Sep 06, 2021 - 05:59 PM (IST)

ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਬੇਰਹਿਮੀ ਨਾਲ ਮੌਤ

ਬਠਿੰਡਾ (ਸੁਖਵਿੰਦਰ) - ਬਠਿੰਡਾ-ਗੰਗਾਨਗਰ ਰੇਲਵੇ ਲਾਈਨ 'ਤੇ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵਲੋਂ ਸਰਕਾਰੀ ਹਸਪਤਾਲ ਪਹੁੰਚਾਇਆ। ਇਸ ਘਟਨਾ ਦੀ ਮਿਲੀ ਜਾਣਕਾਰੀ ਅਨੁਸਾਰ ਸੰਸਥਾ ਵਰਕਰਾਂ ਨੂੰ ਗੰਗਾਨਗਰ ਰੇਲਵੇ ਲਾਈਨ 'ਤੇ ਬਹਿਮਣ ਦੀਵਾਨਾ ਨਜਦੀਕ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ 'ਤੇ ਸੰਸਥਾਂ ਵਰਕਰ ਅਤੇ ਜੀ.ਆਰ.ਪੀ.ਦੇ ਮੁਲਾਜਮਾਂ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਲਾਈਨਾਂ ਨਾਲ ਪਈ ਹੋਈ ਵੇਖੀ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਉਕਤ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਸਿਰ ਬੁਰੀ ਤਰਾਂ ਫਟਿਆ ਹੋਇਆ ਸੀ। ਮ੍ਰਿਤਕ ਦੀ ਲਾਸ਼ ਕੋਲ ਅਜਿਹਾ ਕੋਈ ਕਾਗਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਸਨਾਖ਼ਤ ਕੀਤੀ ਜਾ ਸਕੇ। ਸੰਸਥਾ ਵਰਕਰਾਂ ਵਲੋਂ ਪੁਲਸ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। 

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ਨਾਲ ਝੀਲ ਵੇਖਣ ਗਏ ਨੌਜਵਾਨ ਦਾ ਸੈਲਫੀ ਲੈਂਦੇ ਸਮੇਂ ਫਿਸਲਿਆ ਪੈਰ, ਪਿਆ ਚੀਕ-ਚਿਹਾੜਾ (ਤਸਵੀਰਾਂ)


author

rajwinder kaur

Content Editor

Related News