ਲੁਧਿਆਣਾ 'ਚ ਦਰਦਨਾਕ ਹਾਦਸਾ, ਟਰੇਨ ਦੀ ਲਪੇਟ 'ਚ ਆਏ ਨੌਜਵਾਨ ਦੀਆਂ ਦੋਵੇਂ ਲੱਤਾਂ ਕੱਟੀਆਂ

08/29/2023 4:19:52 PM

ਲੁਧਿਆਣਾ (ਵੈੱਬ ਡੈਸਕ, ਗੌਤਮ) : ਇੱਥੇ ਰੇਲਵੇ ਟਰੈਕ 'ਤੇ ਵੱਖ-ਵੱਖ ਥਾਵਾਂ 'ਤੇ ਹੋਏ ਹਾਦਸਿਆਂ ਦੇ ਕਾਰਨ 3 ਲੋਕ ਗੰਭੀਰ ਜ਼ਖਮੀ ਹੋ ਗਏ। ਨਸ਼ੇ ਦੀ ਹਾਲਤ 'ਚ ਟਰੈਕ ਪਾਰ ਕਰਦੇ ਹੋਏ ਇਕ ਨੌਜਵਾਨ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ। ਇਸ ਕਾਰਨ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਜਦੋਂ ਕਿ 2 ਹੋਰ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪੀ. ਜੀ. ਆਈ. ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੱਖੜੀ ਦੇ ਮੱਦੇਨਜ਼ਰ ਸਕੂਲਾਂ-ਦਫ਼ਤਰਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timing

ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਦੇਰ ਰਾਤ ਫੀਲਡ ਗੰਜ ਦਾ ਰਹਿਣ ਵਾਲਾ ਕ੍ਰਿਸ਼ਨ ਕੁਮਾਰ ਗੁਰਦੁਆਰਾ ਦੁੱਖ ਨਿਵਾਰਣ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਨਸ਼ੇ ਦੀ ਹਾਲਤ 'ਚ ਸੀ ਅਤੇ ਰੇਲਵੇ ਟਰੈਕ ਪਾਰ ਕਰ ਰਿਹਾ ਸੀ। ਇੰਨੇ 'ਚ ਦਿੱਲੀ ਵੱਲ ਜਾਣ ਵਾਲੀ ਟਰੇਨ ਦੀ ਲਪੇਟ 'ਚ ਆਉਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ। ਨੌਜਵਾਨ ਦਾ ਦੋਸ਼ ਸੀ ਕਿ ਉਸ ਨੂੰ ਕਿਸੇ ਨੇ ਪਿੱਛੇ ਤੋਂ ਧੱਕਾ ਦਿੱਤਾ ਹੈ, ਜਿਸ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਲੋਕਾਂ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਟਰੈਕ 'ਤੇ ਹੀ ਤੜਫਦਾ ਰਿਹਾ ਅਤੇ ਬਾਅਦ 'ਚ ਮੌਕੇ 'ਤੇ ਪੁੱਜੀ ਜੀ. ਆਰ. ਪੀ. ਦੀ ਟੀਮ ਨੇ ਉਸ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਦੇ ਦਿੱਤੀ ਇਹ ਮਨਜ਼ੂਰੀ

ਦੂਜੇ ਮਾਮਲੇ 'ਚ ਢੰਡਾਰੀ ਰੇਲਵੇ ਸਟੇਸ਼ਨ 'ਤੇ ਟਰੇਨ ਤੋਂ ਉਤਰਦੇ ਸਮੇਂ ਹਰਮਨ ਨਾਂ ਦਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਪੀ. ਜੀ. ਆਈ. ਦਾਖ਼ਲ ਕਰਾਇਆ ਗਿਆ ਹੈ। ਪੁਲਸ ਮੁਤਾਬਕ ਨੌਜਵਾਨ ਚੱਲਦੀ ਟਰੇਨ 'ਚੋਂ ਉਤਰ ਰਿਹਾ ਸੀ ਕਿ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਨਾਨਕਸਰ ਰੇਲਵੇ ਸਟੇਸ਼ਨ 'ਤੇ ਵੀ ਇਕ ਵਿਅਕਤੀ ਰੇਲਵੇ ਹਾਦਸੇ ਦੇ ਚੱਲਦਿਆਂ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਨਹੀਂ ਹੋ ਸਕੀ। ਉਸ ਨੂੰ ਵੀ ਇਲਾਜ ਲਈ ਪੀ. ਜੀ. ਆਈ. ਦਾਖ਼ਲ ਕਰਾਇਆ ਗਿਆ ਹੈ। ਪੁਲਸ ਮਾਮਲਿਆਂ ਨੂੰ ਲੈ ਕੇ ਜਾਂਚ ਕਰ ਰਹੀ ਹੈ।
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Babita

Content Editor

Related News