ਪੰਜਾਬ ''ਚ ਰੇਲ ਇੰਜਣ ਲੀਹੋਂ ਲੱਥਿਆ, ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ

Thursday, Sep 21, 2023 - 05:00 AM (IST)

ਪੰਜਾਬ ''ਚ ਰੇਲ ਇੰਜਣ ਲੀਹੋਂ ਲੱਥਿਆ, ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ

ਜਲੰਧਰ (ਗੁਲਸ਼ਨ)- ਭਾਰਤੀ ਰੇਲਵੇ ਵੱਲੋਂ ਸੁਰੱਖਿਆ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਇਨ੍ਹਾਂ ਦਾਅਵਿਆਂ ਦਰਮਿਆਨ ਲਾਪ੍ਰਵਾਹੀ ਨਾਲ ਹੋਣ ਵਾਲੇ ਹਾਦਸਿਆਂ ਦੀਆਂ ਅਕਸਰ ਸੂਚਨਾਵਾਂ ਮਿਲਦੀਆਂ ਰਹਿੰਦੀਆਂ ਹਨ। ਇਸੇ ਲੜੀ ਵਿਚ ਬੀਤੀ ਰਾਤ ਹੁਸ਼ਿਆਰਪੁਰ ਰੇਲਵੇ ਸਟੇਸ਼ਨ ’ਤੇ 120 ਟਨ ਵਜ਼ਨੀ ਰੇਲ ਇੰਜਣ ਦੇ ਪਟੜੀ ਤੋਂ ਉਤਰਨ ਦੀ ਸੂਚਨਾ ਮਿਲੀ ਹੈ। ਇੰਜਣ ਦੇ ਪਟੜੀ ਤੋਂ ਉਤਰਨ ਦੀ ਸੂਚਨਾ ਮਿਲਣ ’ਤੇ ਰੇਲਵੇ ਅਧਿਕਾਰੀਆਂ ਵਿਚ ਹੜਕੰਪ ਮਚ ਗਿਆ । ਇਸ ਤੋਂ ਬਾਅਦ ਜਲੰਧਰ ਸਿਟੀ, ਜਲੰਧਰ ਕੈਂਟ ਅਤੇ ਲੁਧਿਆਣਾ ਤੋਂ ਵੀ ਕਈ ਅਧਿਕਾਰੀ ਦੇਰ ਰਾਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ - ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਟਰੂਡੋ ਦੇ ਦੋਸ਼ਾਂ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਜਾਣਕਾਰੀ ਮੁਤਾਬਕ ਜਲੰਧਰ ਅਤੇ ਲੁਧਿਆਣਾ ਤੋਂ ਐਕਸੀਡੈਂਟ ਰਿਲੀਫ ਟਰੇਨ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਰਾਤ ਲਗਭਗ 9.30 ਵਜੇ ਹੋਏ ਇਸ ਹਾਦਸੇ ਤੋਂ ਬਾਅਦ ਜਲੰਧਰ ਤੋਂ ਸੀ. ਡੀ. ਓ. ਉਪਕਾਰ ਵਸ਼ਿਸ਼ਟ, ਕੈਰਿਜ ਐਂਡ ਵੈਗਨ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਬਲਜੀਤ ਸਿੰਘ, ਸੁਨੀਲ ਕੁਮਾਰ, ਅਸਿਸਟੈਂਟ ਇੰਜੀ. ਪੁਨੀਤ ਸਿੰਘ ਤੋਂ ਇਲਾਵਾ ਲੋਕੋ, ਇਲੈਕਟ੍ਰੀਕਲ, ਪਾਥਵੇ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਦੇਰ ਰਾਤ ਤਕ ਉਥੇ ਮੌਜੂਦ ਰਹੇ।

ਇਹ ਖ਼ਬਰ ਵੀ ਪੜ੍ਹੋ - 'ਪੰਜਾਬ 'ਚ ਹੋ ਸਕਦੈ ਅੱਤਵਾਦੀ ਹਮਲਾ'! ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਚਿਤਾਵਨੀ

ਹਾਈਡ੍ਰੋਲਿਕ ਜੈੱਕ ਅਤੇ ਹੋਰ ਉਪਕਰਨਾਂ ਦੀ ਮਦਦ ਨਾਲ ਰਾਤ ਲਗਭਗ 12.30 ਵਜੇ ਪਟੜੀ ਤੋਂ ਉਤਰੇ ਇੰਜਣ ਨੂੰ ਦੁਬਾਰਾ ਪਟੜੀ ’ਤੇ ਲਿਆਂਦਾ ਜਾ ਸਕਿਆ। ਇਸ ਤੋਂ ਬਾਅਦ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ। ਘਟਨਾ ਦੇ ਕਾਰਨਾਂ ਦੀ ਫਿਲਹਾਲ ਸਪੱਸ਼ਟ ਜਾਣਕਾਰੀ ਨਹੀਂ ਮਿਲ ਪਾਈ। ਘਟਨਾ ਦੀ ਸੂਚਨਾ ਮੰਡਲ ਅਧਿਕਾਰੀਆਂ ਤਕ ਵੀ ਪਹੁੰਚ ਚੁੱਕੀ ਹੈ। ਘਟਨਾ ਲਈ ਦੋਸ਼ੀ ਕਿਸ ਨੂੰ ਠਹਿਰਾਇਆ ਗਿਆ ਹੈ, ਇਹ ਤਾਂ ਅਧਿਕਾਰੀਆਂ ਵੱਲੋਂ ਬਣਾਏ ਗਏ ਜੁਆਇੰਟ ਨੋਟ ਅਤੇ ਮੰਡਲ ਅਧਿਕਾਰੀਆਂ ਦੀ ਜਾਂਚ ਵਿਚ ਹੀ ਪਤਾ ਲੱਗੇਗਾ।

ਇਹ ਖ਼ਬਰ ਵੀ ਪੜ੍ਹੋ - ਸਾਬਕਾ ਭਾਜਪਾ ਵਿਧਾਇਕ ਨੇ ਫੜਿਆ 'ਆਪ' ਦਾ ਪੱਲਾ, ਜਾਖੜ ਨੂੰ ਪਾਰਟੀ 'ਚ ਸ਼ਾਮਲ ਕਰਨ ਤੋਂ ਸਨ ਨਾਰਾਜ਼

ਵਰਣਨਯੋਗ ਹੈ ਕਿ ਬੀਤੇ ਐਤਵਾਰ ਨੂੰ ਵੀ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਅੰਤੋਦਿਆ ਐਕਸਪ੍ਰੈੱਸ ਦੇ ਡਰਾਈਵਰ ਦੀ ਗਲਤੀ ਨਾਲ ਇਕ ਟੈਕਨੀਸ਼ੀਅਨ ਇੰਜਣ ਦੀ ਲਪੇਟ ਵਿਚ ਆ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ। ਰੇਲ ਹੈੱਡਕੁਆਰਟਰ ਨੇ ਇਸ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News