ਟ੍ਰੇਨ ਦੀ ਲਪੇਟ 'ਚ ਆਉਣ ਨਾਲ ਬੀ. ਕਾਮ. ਵਿਦਿਆਰਥਣ ਦੀ ਮੌਤ

Wednesday, May 04, 2022 - 01:34 AM (IST)

ਟ੍ਰੇਨ ਦੀ ਲਪੇਟ 'ਚ ਆਉਣ ਨਾਲ ਬੀ. ਕਾਮ. ਵਿਦਿਆਰਥਣ ਦੀ ਮੌਤ

ਜਲੰਧਰ (ਗੁਲਸ਼ਨ) : ਮੰਗਲਵਾਰ ਦੁਪਹਿਰ ਸਥਾਨਕ ਡੀ.ਏ.ਵੀ. ਕਾਲਜ ਹਾਲਟ ਨੇੜੇ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਬੀ. ਕਾਮ. ਦੀ ਵਿਦਿਆਰਥਣ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਜੀ.ਆਰ.ਪੀ. ਦੇ ਮੁਲਾਜ਼ਮ ਨਰਿੰਦਰ ਪਾਲ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਉਸ ਸਮੇਂ ਲਾਸ਼ ਦੀ ਪਛਾਣ ਨਹੀਂ ਹੋ ਸਕੀ ਸੀ ਪਰ ਦੇਰ ਸ਼ਾਮ ਮ੍ਰਿਤਕਾ ਦੀ ਪਛਾਣ ਕੀਰਤੀ ਬਾਲਾ (21) ਪੁੱਤਰੀ ਜੋਗਿੰਦਰ ਪਾਲ ਵਾਸੀ ਗੜ੍ਹਾ ਵਜੋਂ ਹੋਈ। ਪੁਲਸ ਮੁਤਾਬਕ ਮ੍ਰਿਤਕਾ ਡੀ.ਏ.ਵੀ. ਕਾਲਜ ਵਿੱਚ ਬੀ. ਕਾਮ. ਫਾਈਨਲ ਦੀ ਪੜ੍ਹਾਈ ਕਰ ਰਹੀ ਸੀ। ਕਾਲਜ ਤੋਂ ਛੁੱਟੀ ਤੋਂ ਬਾਅਦ ਉਹ ਰੇਲਵੇ ਲਾਈਨਾਂ ਪਾਰ ਕਰ ਰਹੀ ਸੀ ਤੇ ਦੂਜੇ ਪਾਸਿਓਂ ਸਰਬੱਤ ਦਾ ਭਲਾ ਐਕਸਪ੍ਰੈੱਸ ਰੇਲ ਗੱਡੀ ਆ ਰਹੀ ਸੀ, ਜਿਸ ਦਾ ਉਸ ਨੂੰ ਪਤਾ ਨਹੀਂ ਲੱਗਾ ਅਤੇ ਉਹ ਟ੍ਰੇਨ ਦੀ ਲਪੇਟ 'ਚ ਆ ਗਈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮਰੇ ਹੋਏ ਬੱਚੇ ਨੂੰ ਥਾਣੇ ਲੈ ਪਹੁੰਚੀ ਮਾਂ, ਪਤੀ 'ਤੇ ਲਾਏ ਗੰਭੀਰ ਇਲਜ਼ਾਮ

ਮ੍ਰਿਤਕਾ ਦੀ ਇਕ 17 ਸਾਲ ਦੀ ਭੈਣ ਤੇ 10 ਸਾਲ ਦਾ ਭਰਾ ਹੈ। ਉਸ ਦਾ ਪਿਤਾ ਆਟੋ ਚਲਾਉਂਦਾ ਹੈ। ਜੀ.ਆਰ.ਪੀ. ਮੁਲਾਜ਼ਮ ਨਰਿੰਦਰ ਪਾਲ ਨੇ ਦੱਸਿਆ ਕਿ ਫਿਲਹਾਲ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਦੇਰ ਸ਼ਾਮ ਪਰਿਵਾਰ ਵਾਲਿਆਂ ਨੇ ਆ ਕੇ ਲਾਸ਼ ਦੀ ਪਛਾਣ ਕੀਤੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਭਲਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਹਵਾਲੇ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਬਟਾਲਾ 'ਚ ਫਾਇਰਿੰਗ, ਵਾਲ-ਵਾਲ ਬਚੇ ਸ਼ਰਾਬ ਠੇਕੇਦਾਰ ਦੇ ਮੁਲਾਜ਼ਮ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News