ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
Saturday, Jul 21, 2018 - 07:14 AM (IST)

ਭੋਗਪੁਰ, (ਰਾਣਾ)- ਭੋਗਪੁਰ ਨਜ਼ਦੀਕ ਪੈਂਦੇ ਅਲਾਵਲਪੁਰ ਤੋਂ ਸੁੱਚੀ ਪਿੰਡ ਰੇਲਵੇ ਲਾਈਨ ਨਜ਼ਦੀਕ ਇਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆ ਕੇ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਚਰੰਗਾ ਚੌਕੀ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਤੇ ਮ੍ਰਿਤਕ ਦੀ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤਾ ਹੈ।