ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
Sunday, Aug 19, 2018 - 12:35 AM (IST)

ਬਟਾਲਾ, (ਬੇਰੀ, ਸੈਂਡੀ)- ਸਥਾਨਕ ਅੱਡਾ ਘਸੀਟਪੁਰ, ਢਡਿਆਲਾ ਨੱਤ ਦਰਮਿਆਨ ਰੇਲਵੇ ਫਾਟਕ ਨਜ਼ਦੀਕ ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।
ਏ. ਐੱਸ. ਆਈ. ਪ੍ਰਮੋਦ ਕੁਮਾਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਉਮਰ 52 ਸਾਲ ਪੁੱਤਰ ਸਵ. ਹਰਭਜਨ ਸਿੰਘ ਜਿਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ, ਅੱਜ ਸਵੇਰੇ ਤਕਰੀਬਨ 6 ਵਜੇ ਘਰੋਂ ਸੈਰ ਕਰਨ ਲਈ ਗਿਆ ਅਤੇ ਅਚਾਨਕ ਪਠਾਨਕੋਟ ਤੋਂ ਅੰਮ੍ਰਿਤਸਰ ਨੂੰ ਜਾਣ ਵਾਲੀ ਟਰੇਨ ਨਾਲ ਟਕਰਾਅ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਅਾ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਸਮੇਂ ਹੌਲਦਾਰ ਮਨਜੀਤ ਸਿੰਘ, ਹੌਲਦਾਰ ਸਫੀ ਮਸੀਹ ਵੀ ਮੌਜੂਦ ਸਨ।