ਰੇਲ ਗੱਡੀ ਦੀ ਲਪੇਟ ਆਉਣ ਕਾਰਨ ਇਕ ਦੀ ਮੌਤ

10/05/2016 3:04:11 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਰੇਲਵੇ ਲਾਈਨ ਪਾਰ ਕਰਦਿਆਂ ਪਸਿੰਜਰ ਗੱਡੀ ਦੀ ਲਪੇਟ ਵਿਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਂਕੀ ਦੇ ਮੁਲਾਜ਼ਮ ਹੌਲਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਤੋਂ ਅੰਬਾਲਾ ਵੱਲ ਜਾ ਰਹੀ ਪਸਿੰਜਰ ਗੱਡੀ ਜਦੋਂ ਐਸ.ਡੀ.ਕਾਲਜ ਬਰਨਾਲਾ ਕੋਲ ਪਹੁੰਚੀ ਤਾਂ ਇਕ ਵਿਅਕਤੀ ਰੇਲਵੇ ਲਾਈਨ ਦੇ ਬਾਰਬਰ ਤੁਰਦਾ ਜਾ ਰਿਹਾ ਸੀ ਜੋ ਰੇਲ ਗੱਡੀ ਦੀ ਲਪੇਟ ਵਿਚ ਆ ਗਿਆ ਜਿਸਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਹੌਲਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ ''ਚੋਂ ਪ੍ਰਾਪਤ ਹੋਏ ਆਧਾਰ ਕਾਰਡ ਦੇ ਤੌਰ ''ਤੇ ਇਸ ਦੀ ਪਛਾਣ ਰਾਜ ਗਿਰ ਯਾਦਵ ਵਾਸੀ ਬਿਹਾਰ ਵਜੋਂ ਹੋਈ ਹੈ। ਜਿਸਦੀ ਮ੍ਰਿਤਕ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਖ਼ਬਰ ਲਿਖ਼ੇ ਜਾਣ ਤੱਕ ਪੁਲਸ ਆਪਣੀ ਕਾਰਵਾਈ ਵਿਚ ਰੁੱਝੀ ਹੋਈ ਸੀ।

Gurminder Singh

This news is Content Editor Gurminder Singh