ਰੇਲ ਗੱਡੀ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ
Tuesday, Oct 03, 2017 - 02:49 PM (IST)

ਕੋਟਕਪੂਰਾ (ਨਰਿੰਦਰ ਬੈੜ ) - ਸੋਮਵਾਰ ਰਾਤ ਸਥਾਨਕ ਫਰੀਦਕੋਟ ਰੋਡ ਨੇੜੇ ਰੇਲਵੇ ਲਾਈਨਾਂ 'ਤੇ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਰਾਤ 8 ਵਜੇ ਦੇ ਕਰੀਬ ਇਕ ਵਿਅਕਤੀ ਬਠਿੰਡਾ-ਜੰਮੂ ਤਵੀ ਰੇਲ ਗੱਡੀ ਹੇਠਾਂ ਆ ਗਿਆ ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ । ਜੀ. ਆਰ. ਪੀ ਥਾਣਾ ਫਰੀਦਕੋਟ ਦੇ ਐੱਸ. ਐੱਚ. ਓ ਸੁਖਦੇਵ ਸਿੰਘ ਲਾਡਾ ਅਤੇ ਚੌਂਕੀ ਇੰਚਾਰਜ ਜਸਪਾਲ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਤੇ ਉਸ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਤੱਕ ਮੌਰਚਰੀ 'ਚ ਰੱਖਿਆ ਗਿਆ ਹੈ ।