ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ ਕਟੜਾ ਸਪੈਸ਼ਲ 5, ਵੰਦੇ ਭਾਰਤ ਡੇਢ ਘੰਟਾ ਲੇਟ

Sunday, Jun 28, 2026 - 11:15 AM (IST)

ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ ਕਟੜਾ ਸਪੈਸ਼ਲ 5, ਵੰਦੇ ਭਾਰਤ ਡੇਢ ਘੰਟਾ ਲੇਟ

ਜਲੰਧਰ (ਪੁਨੀਤ)-ਭਿਆਨਕ ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਲੇਟ-ਲਤੀਫ਼ੀ ਨੇ ਯਾਤਰੀਆਂ ਦੀਆਂ ਪ੍ਰੇਸ਼ਾਨੀਆਂ ਵਧਾ ਦਿੱਤੀਆਂ। ਤੈਅ ਸਮੇਂ ’ਤੇ ਟ੍ਰੇਨਾਂ ਨਾ ਪਹੁੰਚਣ ਕਾਰਨ ਯਾਤਰੀਆਂ ਨੂੰ ਘੰਟਿਆਂਬੱਧੀ ਸਟੇਸ਼ਨ ’ਤੇ ਇੰਤਜ਼ਾਰ ਕਰਨਾ ਪਿਆ। ਖ਼ਾਸ ਕਰਕੇ ਵੈਸ਼ਨੋ ਦੇਵੀ ਕਟੜਾ ਅਤੇ ਅੰਮ੍ਰਿਤਸਰ ਰੂਟ ਦੀਆਂ ਟ੍ਰੇਨਾਂ ਦੀ ਦੇਰੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਵੈਸ਼ਨੋ ਦੇਵੀ ਕਟੜਾ ਤੋਂ ਆਉਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਆਪਣੇ ਤੈਅ ਸਮੇਂ ਸ਼ਾਮ 6.51 ਵਜੇ ਦੀ ਬਜਾਏ ਲਗਭਗ ਡੇਢ ਘੰਟੇ ਦੀ ਦੇਰੀ ਨਾਲ ਰਾਤ ਸਵਾ 8 ਵਜੇ ਤੋਂ ਬਾਅਦ ਕੈਂਟ ਸਟੇਸ਼ਨ ਪਹੁੰਚੀ। ਉੱਥੇ ਹੀ, ਨਵੀਂ ਦਿੱਲੀ-ਵੈਸ਼ਨੋ ਦੇਵੀ ਕਟੜਾ ਐਕਸਪ੍ਰੈੱਸ (04081) ਵੀ ਲਗਭਗ 5 ਘੰਟੇ ਦੀ ਦੇਰੀ ਨਾਲ ਚੱਲ ਰਹੀ ਸੀ ਅਤੇ ਸਵੇਰੇ ਸਵਾ 10 ਵਜੇ ਤੋਂ ਬਾਅਦ ਸਟੇਸ਼ਨ ਪਹੁੰਚੀ।

ਇਹ ਵੀ ਪੜ੍ਹੋ: ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ ਡਾਗਾਂ

ਇਸ ਤੋਂ ਇਲਾਵਾ 04651 ਅੰਮ੍ਰਿਤਸਰ ਸਪੈਸ਼ਲ ਸਭ ਤੋਂ ਵੱਧ ਪ੍ਰਭਾਵਿਤ ਰਹੀ। ਇਹ ਟ੍ਰੇਨ ਲਗਭਗ ਸਾਢੇ 8 ਘੰਟੇ ਦੀ ਦੇਰੀ ਨਾਲ ਰਾਤ ਸਾਢੇ 9 ਵਜੇ ਤੋਂ ਬਾਅਦ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਪਹੁੰਚੀ। ਟ੍ਰੇਨਾਂ ਦੀ ਦੇਰੀ ਕਾਰਨ ਯਾਤਰੀਆਂ ਨੂੰ ਸਟੇਸ਼ਨ ’ਤੇ ਲੰਮੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ, ਜਿਸ ਨਾਲ ਗਰਮੀ ਦੇ ਵਿਚਕਾਰ ਉਨ੍ਹਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ। ਇਸੇ ਤਰ੍ਹਾਂ 74094 ਪਠਾਨਕੋਟ-ਜਲੰਧਰ ਡੀ. ਐੱਮ. ਯੂ. ਆਪਣੇ ਤੈਅ ਸਮੇਂ 8.55 ਤੋਂ ਲਗਭਗ 1 ਘੰਟੇ ਦੀ ਦੇਰੀ ਨਾਲ ਪਹੁੰਚੀ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News