ਚੱਲਦੀ ਟ੍ਰੇਨ ’ਚ ਚੜ੍ਹਦੇ ਸਮੇਂ ਨੌਜਵਾਨ ਦਾ ਤਿਲਕਿਆ ਪੈਰ, ਪਲੇਟਫਾਰਮ ਤੇ ਰੇਲ ਵਿਚਾਲੇ ਫਸ ਕੇ ਹੋਈ ਦਰਦਨਾਕ ਮੌਤ

05/27/2023 6:57:31 PM

ਫਤਿਹਗੜ੍ਹ ਸਾਹਿਬ/ਸਰਹਿੰਦ (ਜਗਦੇਵ, ਵਿਪਨ ਬੀਜਾ) : ਸਰਹਿੰਦ ਵਿਖੇ ਚੱਲਦੀ ਰੇਲਗੱਡੀ ’ਚ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਦੀ ਰੇਲਗੱਡੀ ਹੇਠਾਂ ਆ ਕੇ ਮੌਤ ਹੋ ਗਈ, ਜਿਸ ਦੀ ਪਹਿਚਾਣ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਗੁਣੀਆਂ ਮਾਜਰਾ ਦੇ ਨਵਦੀਪ ਸਿੰਘ ਵਜੋਂ ਹੋਈ ਹੈ। ਜੀ. ਆਰ. ਪੀ. ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਰੇਲਗੱਡੀ ਜਦੋਂ ਸਰਹਿੰਦ ਰੇਲਵੇ ਸਟੇਸ਼ਨ ’ਤੇ ਰੁਕੀ ਤਾਂ ਨਵਦੀਪ ਸਿੰਘ ਜੰਮੂ ਜਾਣ ਲਈ ਜਿਵੇਂ ਹੀ ਚੱਲਦੀ ਰੇਲਗੱਡੀ ਵਿਚ ਚੜ੍ਹਨ ਲੱਗਾ ਤਾਂ ਨਵਦੀਪ ਸਿੰਘ ਦਾ ਪੈਰ ਫਿਸਲ ਗਿਆ ਅਤੇ ਉਹ ਰੇਲਗੱਡੀ ਦੇ ਡੱਬੇ ਅਤੇ ਪਲੇਟਫਾਰਮ ਦੇ ਵਿਚਾਲੇ ਹੀ ਫਸ ਗਿਆ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ 12 ਸਾਲਾ ਬੱਚੀ ਬਣੀ ਮਾਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਉਧਰ ਜੀ. ਆਰ. ਪੀ. ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ। ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾ ਕੇ ਸੂਚਿਤ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News