ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਦੇਣਗੇ ਟ੍ਰੇਨਿੰਗ

Thursday, Feb 02, 2023 - 02:07 PM (IST)

ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਦੇਣਗੇ ਟ੍ਰੇਨਿੰਗ

ਚੰਡੀਗੜ੍ਹ : ਪੰਜਾਬ ਦੇ ਨਵੇਂ ਵਿਧਾਇਕਾਂ ਦੀ ਕਲਾਸ ਲਾ ਕੇ ਉਨ੍ਹਾਂ ਨੂੰ ਵਿਧਾਨ ਸਭਾ 'ਚ ਹੋਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਵਿਧਾਇਕਾਂ ਦਾ ਟ੍ਰੇਨਿੰਗ ਕੈਂਪ ਲਾਇਆ ਜਾਵੇਗਾ, ਜਿਸ 'ਚ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਵਿਧਾਇਕਾਂ ਨੂੰ ਟ੍ਰੇਨਿੰਗ ਦੇਣਗੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ 90 ਦੇ ਕਰੀਬ ਵਿਧਾਇਕਾਂ ਲਈ ਚੰਡੀਗੜ੍ਹ 'ਚ 13 ਫਰਵਰੀ ਤੋਂ 15 ਫਰਵਰੀ ਤੱਕ ਟ੍ਰੇਨਿੰਗ ਕੈਂਪ ਲਾਇਆ ਜਾ ਰਿਹਾ ਹੈ। ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਵਿਧਾਨ ਸਭਾ ਦੇ ਕਾਨੂੰਨ ਅਤੇ ਕੰਮ ਕਰਨ ਦੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਮਨੀਸ਼ਾ ਗੁਲਾਟੀ' ਨੂੰ 'ਪੰਜਾਬ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ

ਇਹ ਵੀ ਪਤਾ ਲੱਗਾ ਹੈ ਕਿ ਇਸ ਟ੍ਰੇਨਿਗ ਕੈਂਪ 'ਚ ਵਿਧਾਨ ਸਭਾ 'ਚ ਜਵਾਬ ਕਦੋਂ ਅਤੇ ਕਿਵੇਂ ਦੇਣਾ ਹੈ, ਨਾਲ ਹੀ ਸਵਾਲ ਕਦੋਂ ਅਤੇ ਕਿਸ ਤਰ੍ਹਾਂ ਕਰਨਾ ਹੈ, ਇਸ ਬਾਰੇ ਵੀ ਦੱਸਿਆ ਜਾਵੇਗਾ। ਪੰਜਾਬ ਵਿਧਾਨ ਸਭਾ 'ਚ ਹੋਣ ਵਾਲੇ ਇਸ ਟ੍ਰੇਨਿੰਗ ਸੈਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਹੜੇ-ਕਿਹੜੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਇਨ੍ਹਾਂ ਵਿਧਾਇਕਾਂ ਨੂੰ ਟ੍ਰੇਨਿੰਗ ਦੇਣ ਵਾਲੇ ਹਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ : CM ਮਾਨ ਅੱਜ ਪੁੱਜਣਗੇ ਜਲੰਧਰ, ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਕਰਨਗੇ ਰਵਾਨਾ

ਦੱਸਣਯੋਗ ਹੈ ਕਿ ਬੀਤੇ ਸਾਲ ਵੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ ਸੀ। ਇਸ ਦੇ ਲਈ 31 ਮਈ ਤੋਂ 2 ਜੂਨ ਤੱਕ ਟ੍ਰੇਨਿੰਗ ਕੈਂਪ ਲਾਇਆ ਗਿਆ ਸੀ। ਇਸ 'ਚ ਰੋਜ਼ਾਨਾ 8 ਘੰਟੇ ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਗਈ ਸੀ। ਪੰਜਾਬ 'ਚ ਇਸ ਵਾਰ 92 'ਚੋਂ 82 ਦੇ ਕਰੀਬ ਵਿਧਾਇਕ ਅਜਿਹੇ ਹਨ, ਜੋ ਪਹਿਲੀ ਵਾਰ ਚੁਣ ਕੇ ਵਿਧਾਨ ਸਭਾ 'ਚ ਆਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News