ਪਰਿਵਾਰ ਲਈ ਕਾਲ ਬਣਿਆ ਟਰਾਲਾ, ਅੱਖਾਂ ਸਾਹਮਣੇ ਮੌਤ ਦੇ ਮੂੰਹ ’ਚ ਗਏ ਦੋ ਸਾਲਾ ਧੀ
Monday, Jun 07, 2021 - 05:50 PM (IST)
ਮੋਗਾ (ਆਜ਼ਾਦ) : ਮੋਗਾ-ਕੋਟਕਪੂਰਾ ਰੋਡ ’ਤੇ ਬਾਘਾ ਪੁਰਾਣਾ ਕੋਲ ਤੇਜ਼ ਰਫ਼ਤਾਰ ਟਰੱਕ-ਟਰਾਲੇ ਦੀ ਲਪੇਟ ਵਿਚ ਆਉਣ ਕਾਰਣ ਦੋ ਸਾਲਾ ਨੰਨ੍ਹੀ ਬੱਚੀ ਦੀ ਮੌਤ ਹੋ ਗਈ, ਜਦਕਿ ਉਸ ਦੇ ਮਾਤਾ-ਪਿਤਾ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੈਡੀਕਲ ਕਾਲਜ ਫਰੀਦਕੋਟ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧ ਵਿਚ ਬਾਘਾ ਪੁਰਾਣਾ ਪੁਲਸ ਵੱਲੋਂ ਦੀਪ ਸਿੰਘ ਨਿਵਾਸੀ ਪਿੰਡ ਮੰਡੀਆਂ ਕਲਾਂ (ਲੁਧਿਆਣਾ) ਦੀ ਸ਼ਿਕਾਇਤ ’ਤੇ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਦੀਪ ਸਿੰਘ ਨੇ ਕਿਹਾ ਕਿ ਉਹ ਆਪਣੀ ਪਤਨੀ ਅਮਰਜੀਤ ਕੌਰ ਅਤੇ ਨੰਨ੍ਹੀ ਬੱਚੀ ਕਿਰਨਪ੍ਰੀਤ ਕੌਰ ਨਾਲ ਮੋਟਰਸਾਈਕਲ ’ਤੇ ਮੋਗਾ ਤੋਂ ਕੋਟਕਪੂਰਾ ਜਾ ਰਿਹਾ ਸੀ। ਬਾਘਾ ਪੁਰਾਣਾ ਨੇੜੇ ਇਕ ਇਕ ਟਰਾਲਾ ਚਾਲਕ ਨੇ ਤੇਜ਼ੀ ਅਤੇ ਲਾਪ੍ਰਵਾਹੀ ਨਾਲ ਚਲਾਉਂਦਿਆਂ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰੀ, ਜਿਸ ਨਾਲ ਉਨ੍ਹਾਂ ਦੀ ਨੰਨ੍ਹੀ ਬੇਟੀ ਟ੍ਰਾਲੇ ਦੇ ਟਾਇਰ ਹੇਠਾਂ ਆ ਗਈ, ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਟਰਾਲਾ ਚਾਲਕ ਟਰਾਲਾ ਛੱਡ ਕੇ ਭੱਜ ਗਿਆ। ਇਸ ਹਾਦਸੇ ਵਿਚ ਮੈਂ ਅਤੇ ਮੇਰੀ ਪਤਨੀ ਵੀ ਜ਼ਖਮੀ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਜਗਨਦੀਪ ਸਿੰਘ ਨੇ ਦੱਸਿਆ ਕਿ ਟ੍ਰਾਲਾ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ, ਜਿਸ ਖ਼ਿਲ਼ਾਫ ਮਾਮਲਾ ਦਰਜ ਕਰ ਲਿਆ ਗਿਆ ਹੈ।