ਪੰਜਾਬ ਸਰਕਾਰ ਵੱਲੋਂ 5 IPS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਦੀ ਕਿੱਥੇ ਹੋਈ ਟਰਾਂਸਫ਼ਰ
Thursday, Sep 28, 2023 - 06:43 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਸਰਕਾਰ ਵੱਲੋਂ 5 ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਮੁਕਤਸਰ ਦੇ ਐੱਸ. ਐੱਸ. ਪੀ. ਅਤੇ ਤਰਨਤਾਰਨ ਦੇ ਐੱਸ. ਐੱਸ. ਪੀ. ਵੀ ਸ਼ਾਮਲ ਹਨ। ਵੱਡੇ ਪੁਲਸ ਅਫ਼ਸਰਾਂ 'ਤੇ ਗਾਜ ਡਿੱਗਦੀ ਹੋਈ ਨਜ਼ਰ ਆਈ ਹੈ। ਇਥੇ ਦੱਸ ਗਏ ਕਿ ਮੁਕਤਸਰ ਵਿਚ ਵਾਪਰੇ ਵਕੀਲ ਕਾਂਡ ਤੋਂ ਬਾਅਦ ਮੁਕਤਸਰ ਦੇ ਐੱਸ. ਐੱਸ. ਪੀ.ਰਡਾਰ 'ਤੇ ਸਨ। ਖ਼ਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਵੱਲੋਂ ਸਵਾਲ ਚੁੱਕੇ ਗਏ ਸਨ। ਉਥੇ ਹੀ ਫਰੀਦਕੋਟ ਰੇਂਜ ਦੇ ਆਈ. ਜੀ. ਅਜੇ ਮਲੂਜਾ ਦਾ ਵੀ ਤਬਾਦਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ
ਜ਼ਿਕਰਯੋਗ ਹੈ ਕਿ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸ ਦੇ ਸਾਥੀ ਸ਼ਲਿੰਦਰਜੀਤ ਸਿੰਘ ਨੀਟਾ ਨਾਲ ਅਣਮਨੁੱਖੀ ਸਲੂਕ ਕਰਨ ਦੇ ਮਾਮਲੇ ਵਿਚ ਮੁਕਤਸਰ ਦੇ ਐੱਸ. ਪੀ. ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ, ਸੀ. ਆਈ. ਏ ਸਟਾਫ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਕੰਬੋਜ ਸਮੇਤ ਛੇ ਮੁਲਾਜ਼ਮਾਂ ਖ਼ਿਲਾਫ ਥਾਣਾ ਸਦਰ ਵਿਚ ਕਰਾਸ ਕੇਸ ਦਰਜ ਕੀਤਾ ਹੈ। ਮਾਮਲਾ ਗਰਮਾਉਣ ’ਤੇ ਪੰਜਾਬ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਦੀਆਂ ਹਦਾਇਤਾਂ ’ਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲਾਂ ਵੱਲੋਂ ਮੰਗਲਵਾਰ ਤੋਂ ਹੜਤਾਲ ’ਤੇ ਜਾਣ ਦੀ ਚਿਤਾਵਨੀ ਦੇਣ ਤੋਂ ਬਾਅਦ ਸੋਮਵਾਰ ਦੀ ਦੇਰ ਰਾਤ ਪੁਲਸ ਨੇ ਐਕਸ਼ਨ ਲੈਂਦੇ ਹੋਏ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ ਇਹ ਕਾਰਵਾਈ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾ