7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

Friday, May 08, 2026 - 11:36 PM (IST)

7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ (ਅੰਕੁਰ) - ਪੰਜਾਬ ਸਰਕਾਰ ਵੱਲੋਂ 7 ਆਈ. ਏ. ਐੱਸ. ਤੇ 4 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਦੀ ਸੂਚੀ ਹੇਠ ਅਨੁਸਾਰ ਹੈ। ਕਮਲ ਕਿਸ਼ੋਰ ਯਾਦਵ ਨੂੰ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਦੇ ਨਾਲ-ਨਾਲ ਵਿਗਿਆਨ ਤਕਨੀਕ ਤੇ ਵਾਤਾਵਰਣ ਵਿਭਾਗ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਅਰਸ਼ਦੀਪ ਸਿੰਘ ਥਿੰਦ ਨੂੰ ਪ੍ਰਬੰਧਕੀ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਨਾਲ-ਨਾਲ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ, ਮਿੱਟੀ ਤੇ ਜਲ ਸੰਭਾਲ ਵਿਭਾਗ ਦੇ ਪ੍ਰਬੰਧਕੀ ਸਕੱਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੌਜੂਦਾ ਮੈਨੇਜਿੰਗ ਡਾਇਰੈਕਟਰ ਅਮਿਤ ਤਲਵਾੜ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੇ ਨਾਲ-ਨਾਲ ਡਰੱਗ ਤੇ ਜਾਤੀ ਜਨਗਣਨਾ ਲਈ ਨੋਡਲ ਅਫ਼ਸਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਪਰਮਿੰਦਰ ਪਾਲ ਸਿੰਘ ਨੂੰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ।

ਗੌਤਮ ਜੈਨ ਨੂੰ ਪ੍ਰਸੋਨਲ ਵਿਭਾਗ ਦੇ ਵਿਸ਼ੇਸ਼ ਸਕੱਤਰ ਦੇ ਨਾਲ-ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਜਸਬੀਰ ਸਿੰਘ ਨੂੰ ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਦੇ ਵਧੀਕ ਸਕੱਤਰ ਦੇ ਨਾਲ-ਨਾਲ ਡਾਇਰੈਕਟਰ, ਪ੍ਰਾਹੁਣਾਚਾਰੀ ਤੇ ਪੰਜਾਬ ਰਾਜ ਗੋਦਾਮ ਨਿਗਮ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਪੱਲਵੀ ਮਿਸ਼ਰਾ ਨੂੰ ਐੱਸ. ਡੀ. ਐੱਮ. ਕਲਾਨੌਰ ਲਾਇਆ ਗਿਆ ਹੈ।

ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ’ਚ ਚਾਰ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ ਗੁਰਪ੍ਰੀਤ ਸਿੰਘ ਥਿੰਦ ਨੂੰ ਸਕੱਤਰ, ਆਰ. ਟੀ. ਏ. ਬਠਿੰਡਾ ਦੇ ਨਾਲ-ਨਾਲ ਫ਼ਿਰੋਜ਼ਪੁਰ ਦਾ ਵੀ ਵਾਧੂ ਚਾਰਜ ਦਿੱਤਾ ਗਿਆ ਹੈ।

ਬਰਨਾਲਾ ਦੇ ਆਰ. ਟੀ. ਓ. ਰਾਜਪਾਲ ਸਿੰਘ ਸੇਖੋਂ ਨੂੰ ਰੋਪੜ ਦਾ ਵੀ ਵਾਧੂ ਚਾਰਜ ਦਿੱਤਾ ਗਿਆ ਹੈ।

ਵਿਸ਼ਵਜੀਤ ਸਿੰਘ ਸਿੱਧੂ ਨੂੰ ਫ਼ਿਰੋਜ਼ਪੁਰ ਦੇ ਨਾਲ-ਨਾਲ ਫ਼ਾਜ਼ਿਲਕਾ ਦੇ ਆਰ. ਟੀ. ਓ. ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਰਜਿੰਦਰ ਸਿੰਘ ਨੂੰ ਆਰ. ਟੀ. ਓ. ਫ਼ਰੀਦਕੋਟ ਦੇ ਨਾਲ-ਨਾਲ ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ।


author

Inder Prajapati

Content Editor

Related News