ਗੋਇੰਦਵਾਲ ਸਾਹਿਬ ਦੀ SHO ਬਲਜੀਤ ਕੌਰ ਦਾ ਤਬਾਦਲਾ, ਨਵਦੀਪ ਭੱਟੀ ਹੋਣਗੇ ਨਵੇਂ ਮੁਖੀ

Saturday, Oct 17, 2026 - 10:49 PM (IST)

ਗੋਇੰਦਵਾਲ ਸਾਹਿਬ ਦੀ SHO ਬਲਜੀਤ ਕੌਰ ਦਾ ਤਬਾਦਲਾ, ਨਵਦੀਪ ਭੱਟੀ ਹੋਣਗੇ ਨਵੇਂ ਮੁਖੀ

ਸ੍ਰੀ ਖਡੂਰ ਸਾਹਿਬ (ਗਿੱਲ) : ਥਾਣਾ ਗੋਇੰਦਵਾਲ ਸਾਹਿਬ ਦੀ ਐੱਸ.ਐੱਚ.ਓ. ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪੁਲਸ ਮੁਖੀ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵੱਲੋਂ ਇਹ ਕਾਰਵਾਈ ਇਲਾਕੇ ਵਿੱਚ ਅਪਰਾਧਿਕ ਘਟਨਾਵਾਂ ਅਤੇ ਐੱਸ.ਐੱਚ.ਓ. ਦੀ ਕਾਰਗੁਜ਼ਾਰੀ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਗੋਇੰਦਵਾਲ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫਿਰੌਤੀ ਦੀਆਂ ਮੰਗਾਂ ਨੂੰ ਲੈ ਕੇ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਸਨ, ਜਿਸ ਕਾਰਨ ਪੁਲਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਉੱਠ ਰਹੇ ਸਨ। ਇਸ ਦੇ ਚੱਲਦਿਆਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਐੱਸ.ਐੱਚ.ਓ. ਬਲਜੀਤ ਕੌਰ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ।ਹੁਣ ਨਵਦੀਪ ਭੱਟੀ ਨੂੰ ਥਾਣਾ ਗੋਇੰਦਵਾਲ ਸਾਹਿਬ ਦਾ ਨਵਾਂ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ ਹੈ। ਇਲਾਕਾ ਵਾਸੀਆਂ ਨੂੰ ਉਮੀਦ ਹੈ ਕਿ ਨਵੀਂ ਨਿਯੁਕਤੀ ਨਾਲ ਅਪਰਾਧਿਕ ਗਤੀਵਿਧੀਆਂ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਲਈ ਪੁਲਸ ਵੱਲੋਂ ਹੋਰ ਸਖ਼ਤ ਕਦਮ ਚੁੱਕੇ ਜਾਣਗੇ। ਇਲਾਕੇ ਦੇ ਇਨਸਾਫ਼ਪਸੰਦ ਲੋਕਾਂ ਵੱਲੋਂ ਨਵ-ਨਿਯੁਕਤ ਐੱਸ.ਐੱਚ.ਓ. ਨਵਦੀਪ ਭੱਟੀ ਦਾ ਸਵਾਗਤ ਕੀਤਾ ਗਿਆ ਹੈ।
 


author

Inder Prajapati

Content Editor

Related News