ਬੈਂਕ ’ਚ ਖਾਤਾ ਖੁੱਲ੍ਹਵਾ ਕੇ ਲੱਖਾਂ ਰੁਪਏ ਕਰਵਾਏ ਟਰਾਂਸਫਰ, 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
Monday, Sep 15, 2025 - 08:56 AM (IST)

ਲੁਧਿਆਣਾ (ਰਾਜ) : ਸਾਈਬਰ ਕ੍ਰਾਈਮ ਥਾਣੇ ਦੀ ਪੁਲਸ ਨੇ ਤਰੁਣ ਕੁਮਾਰ ਦੀ ਸ਼ਿਕਾਇਤ ’ਤੇ 2 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਮੋਨੂ ਅਤੇ ਉਸ ਦਾ ਇਕ ਹੋਰ ਸਾਥੀ ਹੈ। ਪੁਲਸ ਸ਼ਿਕਾਇਤ ’ਚ ਤਰੁਣ ਕੁਮਾਰ ਨੇ ਦੱਸਿਆ ਕਿ ਉਹ ਹਰਿਆਣਾ ਦਾ ਰਹਿਣ ਵਾਲਾ ਹੈ। ਉਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਕੋਟਕ ਮਹਿੰਦਰਾ ਬੈਂਕ ’ਚ ਆਪਣਾ ਖਾਤਾ ਖੋਲ੍ਹਿਆ। ਫਿਰ ਉਨ੍ਹਾਂ ਨੇ ਉਸ ਦਾ ਬੈਂਕ ਡੈਬਿਟ ਕਾਰਡ, ਚੈੱਕਬੁੱਕ ਅਤੇ ਹੋਰ ਚੀਜ਼ਾਂ ਪ੍ਰਾਪਤ ਕੀਤੀਆਂ ਅਤੇ ਉਸ ਦੇ ਖਾਤੇ ’ਚੋਂ ਲਗਭਗ 15,86,592 ਰੁਪਏ ਟਰਾਂਸਫਰ ਕਰ ਲਏ ਸਨ।
ਇਹ ਵੀ ਪੜ੍ਹੋ : ਸ਼ਰਮਨਾਕ! ਹੜ੍ਹ ਪੀੜਤਾਂ ਦੀ ਮਦਦ ਕਰਨ ਜਾ ਰਹੇ ਨੌਜਵਾਨਾਂ ਨੂੰ ਨਹੀਂ ਮਿਲਿਆ ਕੋਈ 'ਮਦਦਗਾਰ'; ਹੋਈ ਦਰਦਨਾਕ ਮੌਤ
ਅਜਿਹਾ ਕਰ ਕੇ ਮੁਲਜ਼ਮਾਂ ਨੇ ਉਸ ਨਾਲ ਧੋਖਾ ਕੀਤਾ ਹੈ। ਸ਼ਿਕਾਇਤ ਮਿਲਣ ਮਗਰੋਂ ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਫ਼ਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8