ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ

Thursday, Mar 26, 2026 - 03:15 PM (IST)

ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ

ਮੋਗਾ/ਬਾਘਾਪੁਰਾਣਾ (ਕਸ਼ਿਸ਼) : ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਵਿਚ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ-ਚੇਅਰਮੈਨ ਦੀ ਚੋਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਇਕ ਨਵਾਂ ਮੋੜ ਆਇਆ ਹੈ। ਮਾਮਲੇ ਵਿਚ ਹੁਣ ਐੱਸਡੀਐੱਮ ਬਾਘਾਪੁਰਾਣਾ ਦੀ ਬਦਲੀ ਕਰ ਦਿੱਤੀ ਗਈ ਹੈ, ਜਿਸ ਨਾਲ ਸਿਆਸੀ ਅਤੇ ਪ੍ਰਸ਼ਾਸਨਿਕ ਹਲਚਲ ਹੋਰ ਤੇਜ਼ ਹੋ ਗਈ ਹੈ। ਜ਼ਿਕਰਯੋਗ ਹੈ ਕਿ ਬਾਘਾਪੁਰਾਣਾ ਬਲਾਕ ਸੰਮਤੀ ਚੋਣ ਦੌਰਾਨ ਕਥਿਤ ਧਾਂਧਲੀ ਦੇ ਦੋਸ਼ਾਂ ਨੂੰ ਲੈ ਕੇ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਸੀ। ਅਦਾਲਤ ਨੇ 17 ਮਾਰਚ ਨੂੰ ਹੋਈ ਚੋਣ ਪ੍ਰਕਿਰਿਆ ਨੂੰ ਰੱਦ ਕਰਦਿਆਂ 28 ਮਾਰਚ ਨੂੰ ਮੁੜ ਚੋਣ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਪੂਰੀ ਵੀਡੀਓਗ੍ਰਾਫੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਸਨ ਤਾਂ ਜੋ ਪਾਰਦਰਸ਼ਤਾ ਬਣੀ ਰਹੇ।

ਇਹ ਵੀ ਪੜ੍ਹੋ : ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ

ਇਹ ਮਾਮਲਾ ਉਸ ਵੇਲੇ ਹੋਰ ਗੰਭੀਰ ਹੋ ਗਿਆ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸੱਤਾਧਾਰੀ ਪਾਰਟੀ 'ਤੇ ਧੱਕੇਸ਼ਾਹੀ ਅਤੇ ਗੈਰਕਾਨੂੰਨੀ ਤਰੀਕਿਆਂ ਨਾਲ ਚੋਣ ਜਿੱਤਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਨੇ ਇਸ ਸੰਬੰਧ ਵਿਚ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। 17 ਮਾਰਚ ਨੂੰ ਹੋਈ ਚੋਣ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਇਸ ਦੌਰਾਨ ਇਹ ਵੀ ਚਰਚਾ ਵਿਚ ਰਿਹਾ ਕਿ ਹਲਕੇ ਦੇ ਵਿਧਾਇਕ ਵੱਲੋਂ ਆਪਣੇ ਤੌਰ ‘ਤੇ ਚੇਅਰਮੈਨ ਅਤੇ ਉਪ-ਚੇਅਰਮੈਨ ਦੀ ਘੋਸ਼ਣਾ ਕਰਕੇ ਉਨ੍ਹਾਂ ਨੂੰ ਹਾਰ ਪਹਿਨਾਏ ਗਏ ਹਾਲਾਂਕਿ ਕਿਸੇ ਸਰਕਾਰੀ ਅਧਿਕਾਰੀ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਸੀ। ਮਾਮਲੇ ਨਾਲ ਜੁੜਿਆ ਇਕ ਹੋਰ ਵਿਵਾਦ ਉਸ ਵੇਲੇ ਸਾਹਮਣੇ ਆਇਆ ਜਦੋਂ ਐੱਸਡੀਐੱਮ ਬਾਘਾਪੁਰਾਣਾ ਬਬਨਦੀਪ ਸਿੰਘ ਵਾਲੀਆ ਵੱਲੋਂ ਡਿਪਟੀ ਕਮਿਸ਼ਨਰ ਮੋਗਾ ‘ਤੇ ਦਬਾਅ ਦੇ ਦੋਸ਼ ਲਗਾਉਂਦੇ ਹੋਏ ਚੀਫ਼ ਸਕੱਤਰ ਨੂੰ ਸ਼ਿਕਾਇਤ ਭੇਜੀ ਗਈ ਸੀ। ਇਸ ਸ਼ਿਕਾਇਤ ਦੀ ਕਾਪੀ ਲੀਕ ਹੋਣ ‘ਤੇ ਅਦਾਲਤ ਨੇ ਐਸਡੀਐਮ ਨੂੰ ਵੀ ਫਟਕਾਰ ਲਗਾਈ ਸੀ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ

ਹੁਣ ਐੱਸਡੀਐੱਮ ਬਬਨਦੀਪ ਸਿੰਘ ਵਾਲੀਆ ਦੀ ਬਦਲੀ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਫਾਜ਼ਿਲਕਾ ਵਿਚ ਖੇਤਰੀ ਅਧਿਕਾਰੀ ਵਜੋਂ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ ਲੁਧਿਆਣਾ ਵਿਚ ਤਾਇਨਾਤ ਅਮਰੀਕ ਸਿੰਘ ਪੀਸੀਐੱਸ ਨੂੰ ਬਾਘਾਪੁਰਾਣਾ ਵਿਚ ਨਵਾਂ ਐੱਸਡੀਐੱਮ ਲਗਾਇਆ ਗਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News