ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST ''ਚ ਪੜ੍ਹੋ ਪੂਰੇ ਵੇਰਵੇ
Thursday, Jul 17, 2025 - 04:49 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ 'ਚ 9 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਸ਼ਾਮਲ ਹੈ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਜਲਦ ਮਿਲਣ ਜਾ ਰਹੀ ਵੱਡੀ ਰਾਹਤ, ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ
ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ 'ਚ ਅਰਵਿੰਦ ਕੁਮਾਰ, ਗਿਰੀਸ਼ ਦਿਆਲਨ, ਹਰਪ੍ਰੀਤ ਸਿੰਘ ਸੂਦਨ, ਰਾਕੇਸ਼ ਕੁਮਾਰ ਪੋਪਲੀ, ਅਮਿਤ ਸਰੀਨ, ਅੰਕੁਰ ਮਹਿੰਦਰੂ, ਵਿਕਾਸ ਹੀਰਾ, ਹਰਜੋਤ ਕੌਰ ਅਤੇ ਗੁਰਦੇਵ ਸਿੰਘ ਸ਼ਾਮਲ ਹਨ।
ਚੰਡੀਗੜ੍ਹ ਪੁਲਸ ਵਿਭਾਗ 'ਚ ਵੀ ਫੇਰਬਦਲ
ਚੰਡੀਗੜ੍ਹ ਪੁਲਸ ਵਿਭਾਗ 'ਚ ਵਿਭਾਗੀ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਦੌਰਾਨ 10 ਇੰਸਪੈਕਟਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਦੇ ਹੁਕਮ ਵੀ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8