ਵੱਡੀ ਖ਼ਬਰ ; ਅਧਿਕਾਰੀਆਂ ਦੇ ਤਬਾਦਲੇ 'ਤੇ ਲੱਗੀ ਰੋਕ
Sunday, Dec 08, 2024 - 08:49 PM (IST)
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਤਬਾਦਲਿਆਂ ਦਾ ਦੌਰ ਜਾਰੀ ਹੈ, ਉੱਥੇ ਹੀ ਅੱਜ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ 9 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਰੋਕ ਲਗਾ ਦਿੱਤੀ ਹੈ।
ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ 2024 ਨੂੰ ਅਧਿਕਾਰੀਆਂ ਦੇ ਤਬਾਦਲਿਆਂ ਦਾ ਹੁਕਮ ਜਾਰੀ ਕੀਤਾ ਗਿਆ ਸੀ। ਪਰ ਉਨ੍ਹਾਂ 'ਚੋਂ ਕੁਝ ਅਧਿਕਾਰੀਆਂ ਹਾਲੇ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਵਜੋਂ ਡਿਊਟੀ ਨਿਭਾ ਰਹੇ ਹਨ। ਇਸ ਕਾਰਨ ਚੋਣ ਕਮਿਸ਼ਨ ਵੱਲੋਂ ਇਜਾਜ਼ਤ ਮਿਲਣ ਤੱਕ ਇਹ ਡਿਊਟੀ ਨਿਭਾ ਰਹੇ ਅਧਿਕਾਰੀਆਂ ਦੇ ਤਬਾਦਲੇ 'ਤੇ ਰੋਕ ਲਗਾ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਦੀ ਜਾਣਕਾਰੀ ਹੇਠਾਂ ਲਿਸਟ 'ਚ ਦਿੱਤੀ ਗਈ ਹੈ-
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦੀ ਨਵੀਂ ਚੁਣੀ ਪੰਚਾਇਤ ਨੇ ਚੁੱਕਿਆ ਨਿਵੇਕਲਾ ਕਦਮ ; ਬਾਕੀ ਪਿੰਡਾਂ ਲਈ ਵੀ ਪੇਸ਼ ਕੀਤੀ ਮਿਸਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e