ਬਦਲੀਆਂ ਕਰਾਉਣ ਦੇ ਚਾਹਵਾਨ ''ਅਧਿਆਪਕਾਂ'' ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਮੰਗੀਆਂ ਅਰਜ਼ੀਆਂ

Tuesday, Apr 06, 2021 - 03:55 PM (IST)

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਨੂੰ ਦੂਜੇ ਗੇੜ ਵਿੱਚ ਬਦਲੀਆਂ ਵਾਸਤੇ ਆਪਣੇ ਬੇਨਤੀ ਪੱਤਰ ਭੇਜਣ ਦਾ ਸੱਦਾ ਦਿੱਤਾ ਹੈ। ਇਹ ਬੇਨਤੀ 7 ਅਪ੍ਰੈਲ ਤੱਕ ਇੰਪਲਾਈ ਲੋਗਇਨ ਆਈ. ਡੀ. ’ਤੇ ਲੋਗਇਨ ਕਰਕੇ ਕੀਤੀ ਜਾ ਸਕਦੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਇੱਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਗੇੜ ਦੀਆਂ ਬਦਲੀਆਂ ਦੇ ਨਤੀਜੇ ਵਜੋਂ ਕਈ ਸਕੂਲਾਂ ਵਿੱਚ ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਅਸਾਮੀਆਂ ਖਾਲੀ ਹੋਈਆਂ ਹਨ।

ਇਹ ਵੀ ਪੜ੍ਹੋ : ਵਿਆਹ 'ਚ ਚੱਲੀ ਸ਼ਰਾਬ ਨੇ ਪਾਇਆ ਵੱਡਾ ਪੁਆੜਾ, ਹੈਰਾਨ ਕਰਦਾ ਹੈ ਨਵੇਂ ਜੋੜੇ ਦੇ ਰਿਸ਼ਤੇ 'ਚ ਪਈ ਦਰਾਰ ਦਾ ਮਾਮਲਾ

ਇਸ ਕਰਕੇ ਵਿਭਾਗ ਵੱਲੋਂ ਦੂਜੇ ਗੇੜ ਦੀਆਂ ਬਦਲੀਆਂ ਲਈ ਸਮੂਹ ਅਧਿਆਪਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਦੀ ਬਦਲੀ ਪਹਿਲੇ ਗੇੜੇ ਵਿੱਚ ਨਹੀਂ ਹੋਈ ਜਾਂ ਜਿਨ੍ਹਾਂ ਨੇ ਬਦਲੀ ਹੋਣ ਤੋਂ ਬਾਅਦ ਆਪਣਾ ਤਬਾਦਲਾ ਰੱਦ ਕਰਵਾ ਲਿਆ ਹੈ। ਬੁਲਾਰੇ ਅਨੁਸਾਰ ਜਿਨ੍ਹਾਂ ਅਧਿਆਪਕਾਂ ਨੇ ਪਹਿਲੇ ਗੇੜ ਦੀਆਂ ਬਦਲੀਆਂ ਅਧੀਨ ਸਟੇਸ਼ਨ ਦੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ, ਨੂੰ ਬਦਲੀਆਂ ਲਈ ਖਾਲੀ ਅਸਾਮੀਆਂ ਵਿਰੁੱਧ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡਾ ਖ਼ੁਲਾਸਾ : ਟਿੱਕਰੀ ਸਰਹੱਦ 'ਤੇ ਭਾਬੀ ਦੇ ਇਸ਼ਕ ਨੇ ਕਤਲ ਕਰਵਾਇਆ 'ਕਿਸਾਨ', ਜਗ-ਜ਼ਾਹਰ ਹੋਈ ਕਰਤੂਤ

ਜਿਹੜੇ ਅਧਿਆਪਕ ਆਪਸੀ ਬਦਲੀ ਕਰਵਾਉਣਾ ਚਾਹੁੰਦੇ ਹਨ, ਉਹ ਵੀ ਇਸ ਦੂਜੇ ਗੇੜ ਦੌਰਾਨ ਆਪਣੀ ਦਰਖ਼ਾਸਤ ਆਨਲਾਈਨ ਦੇ ਸਕਦੇ ਹਨ। ਬੁਲਾਰੇ ਅਨੁਸਾਰ ਤਬਾਦਲੇ ਲਈ ਬੇਨਤੀ ਸਿਰਫਆਨਲਾਈਨ ਹੀ ਸਵੀਕਾਰ ਕੀਤੀ ਜਾਵੇਗੀ ਅਤੇ ਸਿਰਫ ਵਿਭਾਗ ਦੀ ਵੈਬਸਾਈਟ ’ਤੇ ਪ੍ਰਕਾਸ਼ਿਤ ਅਸਾਮੀਆਂ ਦੀ ਸੂਚੀ ਅਨੁਸਾਰ ਹੀ ਅਪਲਾਈ ਕੀਤਾ ਜਾ ਸਕੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News