ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਪਾਵਰ ਕਾਰਪੋਰੇਸ਼ਨ ਨੇ ਅਧਿਕਾਰੀਆਂ-ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਲਾਈ ਪਾਬੰਦੀ

05/19/2022 10:57:08 AM

ਜਲੰਧਰ (ਧਵਨ) : ਪੰਜਾਬ 'ਚ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਹੀ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ 17 ਮਈ ਤੋਂ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਪਾਵਰ ਕਾਰਪੋਰੇਸ਼ਨ ਨੇ ਪੱਤਰ ਦੀ ਕਾਪੀ ਸਾਰੇ ਸਬੰਧਿਤ ਦਫ਼ਤਰਾਂ ਵਿਚ ਭੇਜੀ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਦਿੱਤੀ ਸਖ਼ਤ ਚਿਤਾਵਨੀ

ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਝੋਨੇ ਦੀ ਬਿਜਾਈ ਦੇ ਦਿਨਾਂ ’ਚ ਕਿਸੇ ਵੀ ਹੇਠਲੇ ਅਧਿਕਾਰੀ ਤੇ ਮੁਲਾਜ਼ਮ ਦਾ ਤਬਾਦਲਾ ਨਾ ਕੀਤਾ ਜਾਵੇ। ਝੋਨੇ ਦੇ ਮੌਸਮ ਵਿਚ ਕਿਸਾਨਾਂ ਨੂੰ ਪਾਵਰ ਕਾਰਪੋਰੇਸ਼ਨ ਨੇ ਬਿਜਲੀ ਦੀ ਸਪਲਾਈ ਦੇਣੀ ਹੈ ਅਤੇ ਉਸ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ : MBD ਮਾਲ 'ਚ ਫਿਲਮ ਦੇਖਣ ਆਈਆਂ 2 ਧਿਰਾਂ ਭਿੜੀਆਂ, ਆਪਸ 'ਚ ਹੋ ਗਈਆਂ ਹੱਥੋਪਾਈ (ਵੀਡੀਓ)

ਖੇਤਾਂ ਨੂੰ ਪਾਣੀ ਦੀ ਸਪਲਾਈ ਦੇਣ ਕਾਰਨ ਪਾਵਰ ਕਾਰਪੋਰੇਸ਼ਨ ’ਤੇ ਵੀ ਝੋਨੇ ਦੀ ਬਿਜਾਈ ਦੇ ਮੌਸਮ ’ਚ ਬੋਝ ਕਾਫੀ ਵੱਧ ਜਾਵੇਗਾ। ਅਜਿਹੀ ਸਥਿਤੀ ’ਚ ਕਾਫ਼ੀ ਫਾਲਟ ਵੀ ਪੈਣੇ ਸ਼ੁਰੂ ਹੋ ਜਾਂਦੇ ਹਨ, ਜਿਸ ਨੂੰ ਵੇਖਦੇ ਹੋਏ ਪਾਵਰ ਕਾਰਪੋਰੇਸ਼ਨ ਨੂੰ ਸਟਾਫ਼ ਦੀ ਕਮੀ ਨਾਲ ਜੂਝਣਾ ਪੈਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News