ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IAS ਤੇ PCS ਅਫ਼ਸਰਾਂ ਦੀ ਹੋਈ ਬਦਲੀ

Saturday, Mar 16, 2024 - 01:45 PM (IST)

ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IAS ਤੇ PCS ਅਫ਼ਸਰਾਂ ਦੀ ਹੋਈ ਬਦਲੀ

ਚੰਡੀਗੜ੍ਹ/ਜਲੰਧਰ (ਜਸਪ੍ਰੀਤ): ਅੱਜ ਲੋਕ ਸਭਾ ਚੋਣਾਂ 2024 ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ 13 ਪੀ.ਸੀ.ਐੱਸ. ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ। ਇਸ ਤੋਂ ਇਲਾਵਾ 2 ਆਈ.ਏ.ਐੱਸ ਅਫ਼ਸਰਾਂ ਨੂੰ ਨਵੀਂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

PunjabKesari

PunjabKesari

ਇਹ ਖ਼ਬਰ ਵੀ ਪੜ੍ਹੋ - ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ: ਰਾਮ ਰਹੀਮ ਤੇ ਹਨੀਪ੍ਰੀਤ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ (ਵੀਡੀਓ)

PunjabKesari

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ ਬਾਅਦ 3 ਵਜੇ ਪ੍ਰੈੱਸ ਕਾਨਫਰੰਸ ਕਰ ਕੇ ਲੋਕ ਸਭਾ ਤੇ ਕੁਝ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News