ਪੰਜਾਬ ਸਰਕਾਰ ਨੇ IAS, IFS ਤੇ PCS ਅਫ਼ਸਰਾਂ ਦੀ ਕੀਤੀ ਬਦਲੀ, ਵੇਖੋ ਪੂਰੀ List
Tuesday, Apr 15, 2025 - 10:36 AM (IST)

ਚੰਡੀਗੜ੍ਹ/ਲੁਧਿਆਣਾ (ਅੰਕੁਰ/ਮਹਿਰਾ)- ਪੰਜਾਬ ਸਰਕਾਰ ਵੱਲੋਂ 5 ਆਈ. ਏ. ਐੱਸ. ਅਧਿਕਾਰੀਆਂ ਸਮੇਤ 7 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਬਸੰਤ ਗਰਗ ਨੂੰ ਪ੍ਰਬੰਧਕੀ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਨਾਲ-ਨਾਲ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਤੇ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਫ਼ਸਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਸੋਨਾਲੀ ਗਿਰੀ ਨੂੰ ਮੈਨੇਜਿੰਗ ਡਾਇਰੈਕਟਰ, ਪਨਸਪ ਤੇ ਪ੍ਰਬੰਧਕੀ ਸਕੱਤਰ ਕਮ ਡਾਇਰੈਕਟਰ, ਸ਼ਹਿਰੀ ਹਵਾਬਾਜ਼ੀ ਤੇ ਸਕੱਤਰ, ਮਾਲ ਤੇ ਮੁੜ-ਵਸੇਬਾ ਵਿਭਾਗ ਦੇ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਕੁਮਾਰ ਅਮਿਤ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਨਾਲ-ਨਾਲ ਮਾਰਕਫੈੱਡ ਦਾ ਮੈਨੇਜਿੰਗ ਡਾਇਰੈਕਟਰ ਲਾਇਆ ਗਿਆ ਹੈ। ਅਮਿਤ ਤਲਵਾੜ ਨੂੰ ਪੰਜਾਬ ਸਿਹਤ ਸਿਸਟਮ ਨਿਗਮ ਦੇ ਮੈਨੇਜਿੰਗ ਡਾਇਰੈਕਟਰ, ਸੁਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਵਿਸ਼ੇਸ਼ ਸਕੱਤਰ, ਸੁਸ਼ਾਸਨ ਤੇ ਸੂਚਨਾ ਤਕਨੀਕ ਦੇ ਡਾਇਰੈਕਟਰ ਤੇ ਪੰਜਾਬ ਰਾਜ ਈ-ਸਾਸ਼ਨ ਸੁਸਾਇਟੀ ਦੇ ਮੁੱਖ ਕਾਰਜਕਾਰੀ ਅਫ਼ਸਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਹਰਗੁਨਜੀਤ ਕੌਰ ਨੂੰ ਵਿਸ਼ੇਸ਼ ਸਕੱਤਰ, ਲੋਕ ਨਿਰਮਾਣ ਵਿਭਾਗ (ਇਮਾਰਤਾਂ ਤੇ ਸੜਕਾਂ), ਪੰਜਾਬ ਵਿਕਾਸ ਕਮਿਸ਼ਨ ਦੇ ਸਕੱਤਰ, ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ, ਫੂਡ ਪ੍ਰੋਸੈਸਿੰਗ ਦੇ ਮਿਸ਼ਨ ਡਾਇਰੈਕਟਰ ਤੇ ਪੰਜਾਬ ਐਗਰੋ ਉਦਯੋਗ ਨਿਗਮ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਲਪਨਾ ਕੇ. ਨੂੰ ਸਕੂਲ ਸਿੱਖਿਆ ਵਿਭਾਗ ਦੇ ਵਧੀਕ ਸਕੱਤਰ ਲਾਇਆ ਗਿਆ ਹੈ। ਗੁਰਿੰਦਰ ਸਿੰਘ ਸੋਢੀ ਨੂੰ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਲਾਇਆ ਗਿਆ ਹੈ, ਜੋ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ’ਚ ਸੇਵਾਵਾਂ ਨਿਭਾਅ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - PSPCL ਨੇ ਸ਼ੁਰੂ ਕੀਤੀ ਨਵੀਂ ਮੁਹਿੰਮ, ਤੁਸੀਂ ਵੀ ਨੋਟ ਕਰ ਲਓ ਇਹ ਨੰਬਰ
ਗਿਰੀਸ਼ ਦਿਆਲਨ ਨੂੰ ਹਾਲੇ ਕਿਸੇ ਵਿਭਾਗ ’ਚ ਤਾਇਨਾਤ ਨਹੀਂ ਕੀਤਾ ਗਿਆ, ਜਿਨ੍ਹਾਂ ਦੇ ਹੁਕਮ ਬਾਅਦ ’ਚ ਜਾਰੀ ਕੀਤੇ ਜਾਣਗੇ। 2000 ਬੈਚ ਦੇ ਆਈ.ਐੱਫ.ਐੱਸ. ਅਫ਼ਸਰ ਰਹੇ ਚਰਚਿਲ ਕੁਮਾਰ ਨੂੰ ਅਗਲੀ ਤਾਇਨਾਤੀ ਲਈ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8